ਸੀਤ ਲਹਿਰ ਨੇ ਛੇੜੀ ਕੰਬਣੀ
ਸੀਤ ਲਹਿਰ ਸੀਤ ਲਹਿਰ ਸੀਤ ਲਹਿਰ
Publish Date: Tue, 06 Jan 2026 07:03 PM (IST)
Updated Date: Wed, 07 Jan 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸੀਤ ਲਹਿਰ ਨੇ ਕੰਬਣੀ ਛੇੜ ਦਿੱਤੀ ਹੈ। ਪੰਜਾਬ ਤੇ ਹਰਿਆਣਾ ’ਚ ਲਗਾਤਾਰ ਚੱਲ ਰਹੀ ਸੀਤ ਲਹਿਰ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ ਤੇ ਆਮ ਜਨਜੀਵਨ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ। ਹੱਡ ਚੀਰਵੀਂ ਠੰਢ ਨੇ ਲੋਕਾਂ ਨੂੰ ਘਰ ਅੰਦਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ। ਇਸ ਦਾ ਸਭ ਤੋਂ ਵੱਧ ਅਸਰ ਖੁੱਲ੍ਹੇ ਅਸਮਾਨ ਹੇਠ ਰਹਿ ਰਹੇ ਗਰੀਬ ਲੋਕਾਂ ਤੇ ਦੇਖਣ ਨੂੰ ਮਿਲ ਰਿਹਾ ਹੈ। ਮਜ਼ਦੂਰ ਵਰਗ, ਕਿਸਾਨ ਅਤੇ ਦਿਹਾੜੀਦਾਰ ਵੀ ਪ੍ਰਭਾਵਿਤ ਹੋ ਰਹੇ ਹਨ। ਜ਼ਿਆਦਾਤਰ ਲੋਕਾਂ ਵੱਲੋਂ ਧੂਣੀਆਂ ਪਾਈਆਂ ਜਾ ਰਹੀਆਂ ਹਨ ਅਤੇ ਗਰਮ ਕੱਪੜਿਆਂ ਦਾ ਸਹਾਰਾ ਲੈ ਕੇ ਆਪਣੇ ਆਪ ਨੂੰ ਠੰਢ ਤੋਂ ਬਚਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਡਾਕਟਰਾਂ ਵੱਲੋਂ ਵੀ ਬਜ਼ੁਰਗਾਂ ਅਤੇ ਬੱਚਿਆਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਦੂਜੇ ਪਾਸੇ ਠੰਢ ਵਧਣ ਨਾਲ ਮੂੰਗਫ਼ਲੀਆਂ ਅਤੇ ਗੱਚਕ ਦੀਆਂ ਦੁਕਾਨਾਂ ‘ਤੇ ਲੋਕਾਂ ਦੀ ਕਾਫ਼ੀ ਭੀੜ ਦੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰ ਰਾਮ ਕੁਮਾਰ ਨੇ ਦੱਸਿਆ ਕਿ ਜਿਉਂ ਜਿਉਂ ਠੰਢ ਵਧ ਰਹੀ ਹੈ ਅਤੇ ਉਨ੍ਹਾਂ ਕੋਲ ਗ੍ਰਾਹਕਾਂ ਦਾ ਆਉਣਾ ਜਾਣਾ ਵੱਧਿਆ ਹੈ।