ਠੰਢ ਦਾ ਕਹਿਰ ਲਗਾਤਾਰ ਜਾਰੀ
ਠੰਢ ਦਾ ਕਹਿਰ
Publish Date: Wed, 07 Jan 2026 06:16 PM (IST)
Updated Date: Thu, 08 Jan 2026 04:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਕਾਰਨ ਆਪਣੇ ਕੰਮਾਂ ਕਾਰਾਂ ’ਤੇ ਜਾਣ ਵਾਲੇ ਵਿਅਕਤੀਆਂ ਦੀਆਂ ਦਿੱਕਤਾਂ ਵੱਧ ਗਈਆਂ ਹਨ ਅਤੇ ਜ਼ਿਆਦਾਤਰ ਲੋਕ ਘਰਾਂ ’ਚ ਹੀ ਬੰਦ ਹੋ ਕੇ ਰਹਿ ਗਏ ਹਨ। ਉਹ ਆਪਣੇ ਕੰਮਾਂ ਨੂੰ ਅੱਗੇ ਪਾ ਰਹੇ ਹਨ। ਦੋ ਪਹੀਆ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ’ਤੇ ਸਫ਼ਰ ਕਰਨਾ ਮੁਸ਼ਕਿਲ ਹੋ ਗਿਆ ਹੈ ਅਤੇ ਕੰਬਣੀ ਛਿੜ ਜਾਂਦੀ ਹੈ। ਆਸਮਾਨ ਹੇਠ ਖੁੱਲ੍ਹੇ ਥਾਵਾਂ ’ਤੇ ਰਹਿਣ ਵਾਲੇ ਲੋਕਾਂ ਲਈ ਵੀ ਬਿਪਤਾ ਖੜ੍ਹੀ ਹੋ ਗਈ ਹੈ। ਡਾਕਟਰਾਂ ਵੱਲੋਂ ਬਜ਼ੁਰਗਾਂ, ਬੱਚਿਆਂ ਨੂੰ ਬਿਨ੍ਹਾਂ ਕੰਮ ਘਰਾਂ ’ਚੋਂ ਨਾ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ। ਮਜ਼ਦੂਰ ਵਰਗ, ਕਿਸਾਨ ਅਤੇ ਦਿਹਾੜੀਦਾਰ ਵੀ ਪ੍ਰਭਾਵਿਤ ਹੋ ਰਹੇ ਹਨ। ਲੋਕ ਆਪਣੇ ਆਪ ਨੂੰ ਠੰਢ ਤੋਂ ਬਚਾਉਣ ਦੀਆਂ ਕੋਸ਼ਿਸਾਂ ਕਰ ਰਹੇ ਹਨ । ਜ਼ਿਆਦਾਤਰ ਲੋਕਾਂ ਵੱਲੋਂ ਧੂੰਈਆਂ ਪਾਈਆਂ ਜਾ ਰਹੀਆਂ ਹਨ ਅਤੇ ਗਰਮ ਕੱਪੜਿਆਂ ਦਾ ਸਹਾਰਾ ਲੈ ਕੇ ਆਪਣੇ ਆਪ ਨੂੰ ਠੰਢ ਤੋਂ ਬਚਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।