ਬੰਦੀ ਸਿੰਘਾਂ ਵੱਲੋਂ ਕੌਮ ਲਈ ਕੀਤੀਆਂ ਕੁਰਬਾਨੀਆਂ ਬੇਮਿਸਾਲ : ਸਤਵਿੰਦਰ ਕੌਰ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ
Publish Date: Sun, 30 Aug 2026 04:41 PM (IST)
Updated Date: Sun, 30 Aug 2026 04:43 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ, ਕੋਟ ਧਰਮੂ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਅਤੇ ਮਾਣਯੋਗ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਸ/ਡਾਇਰੈਕਟਰ ਬੀਬੀ ਸਤਵੰਤ ਕੌਰ ਦੀ ਰਹਿਨੁਮਾਈ ਹੇਠ ਸਮੂਹ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਇਆ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਜ਼ੇਲ੍ਹਾਂ ਵਿੱਚ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰ੍ਹੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਵੱਲੋਂ ਕੌਮ ਲਈ ਕੀਤੀਆਂ ਕੁਰਬਾਨੀਆਂ ਬੇਮਿਸਾਲ ਹਨ, ਜਿਨ੍ਹਾਂ ਦਾ ਮੁੱਲ ਕਦੇ ਵੀ ਨਹੀਂ ਮੋੜਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰ੍ਹੀਆਂ ਕਰ ਚੁੱਕੇ ਹਨ। ਉਨ੍ਹਾਂ ਦੀ ਰਿਹਾਈ ਉਨ੍ਹਾਂ ਦਾ ਕਾਨੂੰਨੀ ਹੱਕ ਵੀ ਹੈ। ਇਸ ਮੌਕੇ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ, ਕੋਟ ਧਰਮੂ ਦੇ ਹੈੱਡ ਗ੍ਰੰਥੀ ਸੁਖਵਿੰਦਰ ਸਿੰਘ, ਮੈਨੇਜ਼ਰ ਤੁਲਸੀ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਰਾਏਪੁਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਸਮੂਹ ਸੰਗਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।