ਕਮੇਡੀਅਨ ਗੁਰਪ੍ਰੀਤ ਘੁੱਗੀ 5 ਨੂੰ ਬੋੜਾਵਾਲ ਕਾਲਜ ’ਚ ਵਿਰਾਸਤੀ ਮੇਲੇ ਦੀ ਰੌਣਕ ਵਧਾਉਣਗੇ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Thu, 02 Apr 2026 08:15 PM (IST)
Updated Date: Thu, 02 Apr 2026 08:19 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਹੀਰੋਂ ਖ਼ੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵੱਲੋਂ 4 ਅਤੇ 5 ਅਪ੍ਰੈਲ 2026 ਨੂੰ ਸ਼ਾਨਦਾਰ ‘ਵਿਰਾਸਤ ਮੇਲਾ 2026’ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬੀ ਸੱਭਿਆਚਾਰ ਦੀ ਰੰਗਤ ਅਤੇ ਰਿਵਾਇਤਾਂ ਦੀ ਝਲਕ ਵੇਖਣ ਨੂੰ ਮਿਲੇਗੀ। ਇਸ ਮੇਲੇ ਦੀ ਖਾਸ ਗੱਲ ਇਹ ਹੈ ਕਿ 5 ਅਪ੍ਰੈਲ ਨੂੰ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਆਪਣੇ ਵਿਸ਼ੇਸ਼ ਅੰਦਾਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪਹੁੰਚਣਗੇ। ਉਨ੍ਹਾਂ ਦੇ ਨਾਲ ਹੋਰ ਕਈ ਪ੍ਰਸਿੱਧ ਗਾਇਕ, ਕਲਾਕਾਰ ਅਤੇ ਕਾਮੇਡੀਅਨ ਵੀ ਆਪਣੀ ਪੇਸ਼ਕਾਰੀ ਦੇਣਗੇ, ਜਿਸ ਨਾਲ ਮੇਲੇ ਦੀ ਰੌਣਕ ਵਿੱਚ ਹੋਰ ਵਾਧਾ ਹੋਵੇਗਾ। ਮੇਲੇ ਦੌਰਾਨ ਭੰਗੜਾ, ਗਿੱਧਾ, ਲੋਕ ਨਾਚ, ਸੱਭਿਆਚਾਰਕ ਪ੍ਰੋਗਰਾਮ, ਰਵਾਇਤੀ ਖਾਣਿਆਂ ਦੇ ਸਟਾਲ ਅਤੇ ਹੋਰ ਕਈ ਰੰਗਾਰੰਗ ਪੇਸ਼ਕਾਰੀਆਂ ਦਰਸ਼ਕਾਂ ਨੂੰ ਮੋਹ ਲੈਣਗੀਆਂ। ਵਿਦਿਆਰਥੀਆਂ ਵੱਲੋਂ ਵੀ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾਵੇਗਾ। ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੇਲੇ ਦਾ ਮਕਸਦ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਮੇਲੇ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਇਹ ਸਮਾਗਮ ਹਰ ਕਿਸੇ ਲਈ ਯਾਦਗਾਰ ਸਾਬਤ ਹੋਵੇਗਾ।