ਨਿਰਪੱਖ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਖ਼ਿਲਾਫ਼ ਕੀਤੀ ਐੱਫ਼ਆਈਆਰ ਦੀ ਨਿਖੇਧੀ
ਆਮ ਆਦਮੀ ਪਾਰਟੀ ਅਤੇ ਆਮ ਆਦਮੀ
Publish Date: Thu, 01 Jan 2026 07:06 PM (IST)
Updated Date: Thu, 01 Jan 2026 07:08 PM (IST)
- ਬਿਨਾਂ ਸ਼ਰਤ ਪਰਚਾ ਰੱਦ ਕਰਨ ਦੀ ਕੀਤੀ ਮੰਗ
- 4 ਦੇ ਚੰਡੀਗੜ੍ਹ ਧਰਨੇ ’ਚ ਪੁਰਜ਼ੋਰ ਹਮਾਇਤ ਦਾ ਕੀਤਾ ਐਲਾਨ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਿਰਪੱਖ ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਵਿਰੁੱਧ ਦਬਾਅ ਤੇ ਜ਼ਬਰ ਦੀ ਨੀਤੀ ਅਪਣਾਈ ਹੈ। ਇਹ ਲਗਾਤਾਰ ਸਰਕਾਰ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਰਹੇ ਹਨ। ਆਰਟੀਆਈ ਕਾਰਕੁੰਨ ਮਾਣਿਕ ਗੋਇਲ, ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਝੂਠਾ ਅਤੇ ਸਾਜ਼ਿਸ਼ੀ ਮਾਮਲਾ ਦਰਜ ਕਰਨਾ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਉਣ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਇੱਕ ਬੇਤੁਕੀ ਕੋਸ਼ਿਸ਼ ਹੈ।
ਜ਼ਿਕਰਯੋਗ ਹੈ ਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਦਿੱਲੀ ਹਾਈ ਕਮਾਨ ਦੇ ਇਸ਼ਾਰਿਆਂ ’ਤੇ ਕੀਤਾ ਜਾ ਰਿਹਾ ਹੈ ਕਿਉਂਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅਹਿਸਾਸ ਹੋ ਚੁੱਕਿਆ ਹੈ ਕਿ ਉਨ੍ਹਾਂ ਦਾ ਅਸਲ ਚਿਹਰਾ ਬੇਨਕਾਬ ਹੋ ਚੁੱਕਿਆ ਹੈ। ਇਸ ਲਈ ਪੰਜਾਬ ਦੇ ਇਨਸਾਫ਼ ਪਸੰਦ ਲੋਕ ਹੁਣ ਇਨ੍ਹਾਂ ਨੂੰ ਸੱਤਾ ’ਤੇ ਕਾਬਜ਼ ਨਹੀਂ ਹੋਣ ਦੇਣਗੇ। ਇਸ ਲਈ ਜਨਤਕ ਜਮਹੂਰੀ ਜਥੇਬੰਦੀਆਂ ਇਸ ਦੀ ਸਖ਼ਤ ਨਿਖੇਧੀ ਕਰਦੀਆਂ ਹਨ। ਲੋਕ ਆਵਾਜ਼ ਉਠਾਉਣ ਅਤੇ ਸਤਾ ਧਿਰ ਦੇ ਪਰਦੇਫ਼ਾਸ਼ ਕਰਨ ਵਾਲੇ ਇਨ੍ਹਾਂ ਪੱਤਰਕਾਰਾਂ ਅਤੇ ਆਰਟੀਆਈ ਕਾਰਕੁੰਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਗਲਤ ਅਤੇ ਜ਼ਬਰੀ ਦਰਜ ਕੀਤੇ ਪਰਚੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ। ਇਨ੍ਹਾਂ ਪੱਤਰਕਾਰਾਂ ਦੀ ਕਾਨੂੰਨੀ ਸਹਾਇਤਾ ਸਬੰਧੀ ਵੀ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ ਅਤੇ 4 ਜਨਵਰੀ ਨੂੰ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਧਰਨੇ ਦੀ ਹਮਾਇਤ ਦਾ ਵੀ ਐਲਾਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੁਲਦੂ ਸਿੰਘ ਸੂਬਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਐਡਵੋਕੇਟ ਗੁਰਲਾਭ ਸਿੰਘ ਮਾਹਲ ਆਗੂ ਸੰਵਿਧਾਨ ਬਚਾਉ ਮੰਚ, ਧੰਨਾ ਮੱਲ ਗੋਇਲ ਸੂਬਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਕ੍ਰਿਸ਼ਨ ਚੌਹਾਨ ਜ਼ਿਲ੍ਹਾ ਸਕੱਤਰ ਸੀਪੀਆਈ , ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਨੇ ਕੀਤਾ।