- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਹਸਨਪੁਰ ਦੇ ਸਮੂਹ ਨਗਰ ਨਿਵਾਸੀਆਂ

-ਕੁਲਵੰਤ ਸਿੰਘ ਅਨੁਸਾਰ ਦਵਿੰਦਰ ਸਿੰਘ ਦੀ ਮੌਤ ਦੇ ਜ਼ਿੰਮੇਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਪੁਲਿਸ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ
ਪਿੰਡ ਹਸਨਪੁਰ ਦੇ ਸਮੂਹ ਨਗਰ ਨਿਵਾਸੀਆਂ ਅਤੇ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੁਲਿਸ ਚੌਂਕੀ ਨਰਿੰਦਰਪੁਰਾ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪਿੰਡ ਹਸਨਪੁਰ ਦੇ ਵਾਸੀਆਂ ਔਰਤਾਂ ਸਮੇਤ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰ੍ਹੇ, ਤੇਜਰਾਮ ਅਹਿਮਦਪੁਰ, ਬਲਾਕ ਪ੍ਰਧਾਨ ਬਲਦੇਵ ਸਿੰਘ ਪਿਪਲੀਆ, ਜ਼ਿਲ੍ਹਾ ਆਗੂ ਬਲਵਿੰਦਰ ਸ਼ਰਮਾ ਖਿਆਲਾਂ, ਬਲਾਕ ਆਗੂ ਜਗਜੀਵਨ ਸਿੰਘ ਹਸਨਪੁਰ ਤੇ ਪਿੰਡ ਦੀ ਐਕਸਨ ਕਮੇਟੀ ਹਸਨਪੁਰ ਦੇ ਨਿਰਮਲ ਸਿੰਘ, ਜਗਦੀਸ਼ ਸਿੰਘ, ਅਮਰਿੰਦਰ ਸਿੰਘ, ਪਵਨ ਸਿੰਘ, ਮੱਖਣ ਸਿੰਘ, ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਹਰਦੇਵ ਸਿੰਘ ਨੇ ਮੰਗ ਕਰਦਿਆਂ ਕਿਹਾ ਕਿ ਜੇਕਰ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਦਵਿੰਦਰ ਸਿੰਘ ਨੇ ਪਿੰਡ ਬਰਨਾਲਾ ਖਾਰਾ ਦੇ ਦਾਣਾ ਮੰਡੀ ਵਿੱਚ ਉਸੇ ਪਿੰਡ ਦੇ ਇਕ ਪਰਿਵਾਰ ਤੋਂ ਤੰਗ ਆ ਕੇ ਖੁਦਕਸ਼ੀ ਕਰ ਲਈ ਸੀ, ਜਿਸ ਵਿੱਚ ਮ੍ਰਿਤਕ ਨੇ ਆਪਣੇ ਮੋਬਾਇਲ ਵਿੱਚ ਵੀਡੀਓ ਬਣਾ ਕੇ ਵੀ ਵਾਇਰਲ ਕੀਤੀ ਤੇ ਖੁਦਕੁਸ਼ੀ ਨੋਟ ਵੀ ਛੱਡਿਆ ਗਿਆ। ਮ੍ਰਿਤਕ ਦੇ ਭਰਾ ਦੇ ਬਿਆਨ ਤੇ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਭਾਵੇਂ ਇੱਕ ਦੋਸ਼ੀ ਨੂੰ ਜ਼ੇਲ੍ਹ ਭੇਜ ਦਿੱਤਾ ਹੈ। ਪਰ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੀ ਜੇਲ੍ਹ ਨਹੀਂ ਭੇਜਿਆ ਗਿਆ। ਉਸ ਸਮੇਂ ਪੁਲਿਸ ਨੇ ਰਹਿੰਦੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਚੌਕੀ ਵਿਚ ਲਿਆਉਣ ਉਪਰੰਤ ਹੀ ਮ੍ਰਿਤਕ ਦੀ ਦੇਹ ਦਾ ਅੰਤਿਮ ਸੰਸਕਾਰ ਕੀਤਾ ਸੀ, ਪਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਤਕ ਨਹੀਂ ਪਾਈ ਗਈ।
ਇਸ ਮੌਕੇ ਪਿੰਡ ਨਿਵਾਸੀਆਂ ਨੇ ਦੋਸ਼ ਲਾਇਆ ਕਿ ਪੁਲਿਸ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਮੁਲਜ਼ਮਾਂ ਦਾ ਸਿੱਧੇ ਤੌਰ ਤੇ ਪੱਖ ਪੂਰ ਰਹੀ ਹੈ। ਐਕਸ਼ਨ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਜੇ ਤੁਰੰਤ ਮੁਲਜ਼ਮਾਂ ਨੂੰ ਜ਼ੇਲ੍ਹ ਨਾ ਭੇਜਿਆ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਲਈ ਹੀ ਅਣਮਿੱਥੇ ਸਮੇਂ ਪੁਲਿਸ ਚੌਕੀ ਨਰਿੰਦਰਪੁਰਾ ਦਾ ਘਿਰਾਓ ਸ਼ੁਰੂ ਕੀਤਾ ਗਿਆ ਹੈ। ਇਹ ਘਿਰਾਓ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਜਾਰੀ ਰਹੇਗਾ। ਜੱਥੇਬੰਦੀ ਏਕਤਾ ਡਕੌਂਦਾ ਦੇ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਤਿੰਨ ਵਿਅਕਤੀਆਂ ਖ਼ਿਲਾਫ਼ ਐਫ਼ਆਈਆਰ 7 ਮਾਰਚ ਨੂੰ ਦਰਜ ਹੋ ਗਈ ਸੀ, ਪਰ ਪੁਲਿਸ ਵੱਲੋ ਇੱਕ ਮੁਲਜ਼ਮ ਨੂੰ ਹੀ ਗ੍ਰਿਫ਼ਤਾਰ ਕਰਕੇ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ।