ਧਰਮਿੰਦਰ ਸਿੰਘ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਮਾਨਸਾ
Publish Date: Fri, 13 Mar 2026 07:04 PM (IST)
Updated Date: Sat, 14 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੀਪੀਐਫ਼ ਕਰਮਚਾਰੀ ਯੂਨੀਅਨ ਦੇ ਮਾਨਸਾ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਇੰਸਾਂ ਆਪਣੇ ਸਾਹਾਂ ਦੀ ਪੂੰਜੀ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖਦਾਈ ਸਮੇਂ ਵਿੱਚ ਵੱਖ ਵੱਖ ਯੂਨੀਅਨ ਦੇ ਆਗੂਆਂ ਅਤੇ ਕਰਮਚਾਰੀਆਂ ਵੱਲੋਂ ਡੂੰਘਾ ਦੁੱਖ ਪ੍ਰਗਟਾਇਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਧਰਮਿੰਦਰ ਸਿੰਘ ਦੇ ਪਿਤਾ ਇੱਕ ਨੇਕ ਦਿਲ ਅਤੇ ਸਮਾਜ ਸੇਵੀ ਵਿਅਕਤੀ ਸਨ, ਜਿਨ੍ਹਾਂ ਨੇ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਯੋਗਦਾਨ ਪਾਇਆ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਸੂਬਾ ਕਮੇਟੀ ਮੈਂਬਰ ਪ੍ਰਭਜੋਤ ਸਿੰਘ, ਪ੍ਰਤਾਪ ਸਿੰਘ, ਸੰਦੀਪ ਸਿੰਘ ਵਾਲੀਆ, ਹਰਪ੍ਰੀਤ ਸਿੰਘ ਸਿੱਧੂ ਦਰਸ਼ਨ ਸਿੰਘ ਅਲੀਸ਼ੇਰ, ਲਖਵਿੰਦਰ ਸਿੰਘ, ਕਰਮਜੀਤ ਸਿੰਘ ਤਾਮਕੋਟ, ਮਲਕੀਤ ਸਿੰਘ ਖਿਆਲਾ, ਹਰਦੀਪ ਸਿੰਘ, ਪ੍ਰਿੰਸੀਪਲ ਕਮਲਜੀਤ ਕੌਰ ਬਲਾਕ ਨੋਡਲ ਅਫ਼ਸਰ ਝੁਨੀਰ, ਹੰਸਾ ਸਿੰਘ ਡੇਲੂਆਣਾ, ਜਸਵੀਰ ਸਿੰਘ ਭੰਮਾ ਅਤੇ ਭੁਪਿੰਦਰ ਸਿੰਘ ਤੱਗੜ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।