ਬੁਢਲਾਡਾ ’ਚ ਕਾਂਗਰਸੀਆਂ ਨੇ ਸਾਫ਼-ਸਫ਼ਾਈ ਮੁਹਿੰਮ ਕੀਤੀ ਸ਼ੁਰੂ
ਕਾਂਗਰਸ ਪਾਰਟੀ ਦੇ
Publish Date: Fri, 09 Jan 2026 06:30 PM (IST)
Updated Date: Fri, 09 Jan 2026 06:33 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ : ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੁਢਲਾਡਾ ਰਣਵੀਰ ਕੌਰ ਮੀਆਂ ਅਤੇ ਕਾਂਗਰਸੀਆਂ ਵੱਲੋਂ ਸ਼ਹਿਰ ਸੁੰਦਰ ਬਨਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਬੁਢਲਾਡਾ ਸ਼ਹਿਰ ਵਿੱਚ ਰਣਵੀਰ ਕੌਰ ਮੀਆਂ ਨੇ ਕਾਂਗਰਸੀ ਵਰਕਰਾਂ ਨੇ ਇਹ ਮੁਹਿੰਮ ਸ਼ੁਰੂ ਕੀਤੀ ਅਤੇ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਣ ਦਾ ਵਾਅਦਾ ਕੀਤਾ। ਹਲਕਾ ਇੰਚਾਰਜ ਰਣਵੀਰ ਕੌਰ ਮੀਆਂ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਪ੍ਰਤੀ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਸਗੋਂ ਸ਼ਹਿਰੀਆਂ ਨੂੰ ਗੰਦਗੀ ਅਤੇ ਬਿਮਾਰੀਆਂ ਪਰੋਸੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਪਿਛਲੇ ਇੱਕ ਮਹੀਨੇ ਤੋਂ ਸਫ਼ਾਈ ਨਾ ਹੋਣ ਕਾਰਨ ਸ਼ਹਿਰ ਅੰਦਰ ਵੱਡੇ-ਵੱਡੇ ਕੂੜੇ ਦੇ ਢੇਰ ਲੱਗ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤੋਂ ਇਸ ਸਬੰਧੀ ਸਹਿਯੋਗ ਦੀ ਮੰਗ ਵੀ ਕੀਤੀ ਸੀ ਪਰ ਉਨ੍ਹਾਂ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਸਹਿਯੋਗ ਨਹੀਂ ਮਿਲਿਆ। ਉਹ ਆਪਣੇ ਤੌਰ ’ਤੇ ਅਤੇ ਆਪਣੇ ਵਰਕਰਾਂ ਦੇ ਬਲਬੂਤੇ ’ਤੇ ਇਸ ਮੁਹਿੰਮ ਨੂੰ ਅੱਗੇ ਲਈ ਵੀ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਨਾ ਹੋ ਕੇ ਸਗੋਂ ਸ਼ਹਿਰੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਗੇ। ਇਸ ਮੌਕੇ ਵਿਪਲ ਗਰਗ ਗੋਰਖਾ, ਵਿੱਕੀ ਬੋੜਾਵਾਲੀਆ, ਬਿੱਟੂ ਭੱਠਲ, ਯਾਦਵਿੰਦਰ ਬੋੜਾਵਾਲ, ਅਤੇ ਮਿੱਠੂ ਸਿੰਘ ਕਲੀਪੁਰ ਆਦਿ ਮੌਜੂਦ ਸਨ।