- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਨੇ ਦੌਰਾਨ ਕਾਂਗਰਸੀ ਵਰਕਰਾਂ ਨੇ ਐਲਾਨ ਕੀਤਾ ਕਿ ਜੇਕਰ ਝਾੜੂ ਦੇ ਚੋਣ ਨਿਸ਼ਾਨ ਨੂੰ ਨੁਕਸਾਨ ਪਹੁੰਚਾਉਣ ਦੇ ਨਾਂ ’ਤੇ ਕੇਸ ਦਰਜ ਕੀਤੇ ਜਾ ਸਕਦੇ ਹਨ ਤਾਂ ਉਹ ਵੀ ਅਜਿਹੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਸਰਕਾਰ ਦੀ ਕਾਰਵਾਈ ਦੇ ਵਿਰੋਧ ਵਿੱਚ ਆਪਣਾ ਰੋਸ ਪ੍ਰਗਟ ਕੀਤਾ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਅੱਜ ਵਿਧਾਇਕ ਵਿਜੈ ਸਿੰਗਲਾ ਦੀ ਰਿਹਾਇਸ਼ ਅੱਗੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੱਤਾ ਅਤੇ ਪੁਲਿਸ ਪ੍ਰਸ਼ਾਸਨ ਦੇ ਕਥਿਤ ਦੁਰਉਪਯੋਗ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪਿੰਡ ਟਾਂਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨਾਲ ਸੰਬੰਧਿਤ ਮਾਮਲੇ ਵਿੱਚ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਝੂਠਾ ਅਤੇ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਿਰੋਧੀਆਂ ਅਤੇ ਆਮ ਲੋਕਾਂ ਨੂੰ ਡਰਾਉਣ ਲਈ ਪੁਲਿਸ ਦਾ ਦੁਰਉਪਯੋਗ ਕਰ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ।
ਧਰਨੇ ਦੌਰਾਨ ਕਾਂਗਰਸੀ ਵਰਕਰਾਂ ਨੇ ਐਲਾਨ ਕੀਤਾ ਕਿ ਜੇਕਰ ਝਾੜੂ ਦੇ ਚੋਣ ਨਿਸ਼ਾਨ ਨੂੰ ਨੁਕਸਾਨ ਪਹੁੰਚਾਉਣ ਦੇ ਨਾਂ ’ਤੇ ਕੇਸ ਦਰਜ ਕੀਤੇ ਜਾ ਸਕਦੇ ਹਨ ਤਾਂ ਉਹ ਵੀ ਅਜਿਹੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਸਰਕਾਰ ਦੀ ਕਾਰਵਾਈ ਦੇ ਵਿਰੋਧ ਵਿੱਚ ਆਪਣਾ ਰੋਸ ਪ੍ਰਗਟ ਕੀਤਾ।

ਕੁਲਵੰਤ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਹਰ ਲੋਕ ਵਿਰੋਧੀ ਅਤੇ ਗੈਰ-ਲੋਕਤੰਤਰੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਵਿਕੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨਾ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਨਾ ਸੱਤਾ ਦੇ ਦੁਰਪਯੋਗ ਦੀ ਸਪੱਸ਼ਟ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਕਾਰਵਾਈਆਂ ਖ਼ਿਲਾਫ਼ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੇਗੀ।
ਉਨ੍ਹਾਂ ਕਿਹਾ ਸਵਾਲ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਬੇਅਦਬੀ ਦੇ ਮਾਮਲਿਆਂ ਪ੍ਰਤੀ ਇੰਨੀ ਹੀ ਗੰਭੀਰ ਹੈ ਤਾਂ ਫਿਰ 2015 ਦੇ ਬੇਅਦਬੀ ਕਾਂਡ ਦੇ ਪੀੜਤਾਂ ਨੂੰ ਅੱਜ ਤੱਕ ਇਨਸਾਫ਼ ਕਿਉਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਰਾਜਨੀਤਿਕ ਬਦਲੇ ਦੀ ਬਜਾਏ ਲੋਕਾਂ ਨੂੰ ਇਨਸਾਫ਼ ਦੇਣ ’ਤੇ ਧਿਆਨ ਦੇਣਾ ਚਾਹੀਦਾ ਹੈ। ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਮਾਈਕਲ ਗਾਗੋਵਾਲ , ਚਮਕੌਰ ਸਿੰਘ, ਅਮਨ ਸਿੰਗਲਾ , ਹਰਪ੍ਰੀਤ ਪਿਆਰੀ, ਰਣਜੀਤ ਦੋਦੜਾ ਰਾਧੇ ਮੂਸਾ, ਅਮਰੀਕ ਸਿੰਘ ਅਲੀਸ਼ੇਰ, ਰਵੀ ਰੂਪਾਲ ਐਡਵੋਕੇਟ, ਮਲਕੀਤ ਕੋਟਲੀ, ਗੁਰਦੀਪ ਨੰਬਰਦਾਰ, ਪ੍ਰਬਜੋਤ ਸਿੰਘ ਡੀਨੂ, ਰਣਜੀਤ ਮੋਹਰ ਸਿੰਘ ਵਾਲਾ , ਦਰਸ਼ਨ ਖਾਰਾ, ਗੁਰਸ਼ਰਨ ਮਾਖਾ, ਰਾਜੀਵ ਕੁਮਾਰ ਕਲ੍ਹੋ , ਬੂਟਾ ਸਿੰਘ, ਰਾਮ ਸਿੰਘ , ਜਸਵੀਰ ਚਹਿਲ, ਅਜੀਤ ਕੁਮਾਰ, ਭਗਵਾਨ ਦਾਸ, ਸੰਦੀਪ ਕੁਮਾਰ, ਦਿਲਸ਼ਾਦ ਬਿੱਟੂ, ਸਰਬਜੀਤ ਸਿੰਘ ਭੀਮਾ, ਸ਼ੰਗਾਰਾ ਸਿੰਘ, ਬਲਵਿੰਦਰ ਗੜੌਂਦੀ, ਅੰਗਰੇਜ਼ ਰੱਲਾ , ਲਾਡੀ ਅਲੀਸ਼ੇਰ, ਬਲਦੇਵ ਰੜ੍ਹ, ਹਰਿੰਦਰ ਭਾਰਦਵਾਜ, ਕੁਲਦੀਪ ਅਲੀਸ਼ੇਰ, ਬਰਿੰਦਰ ਬਿੱਟੂ, ਬੀਰਇੰਦਰ ਧਾਲੀਵਾਲ , ਕੁਲਵੀਰ ਸਿੰਘ ਮਾਨ, ਹਰਬੰਸ ਸਿੰਘ ਗਾਗੋਵਾਲ , ਐਡਵੋਕੇਟ ਬਲਕਰਨ ਬੱਲੀ , ਚਰਨਪ੍ਰੀਤ ਫਰਵਾਹੀ ਅਤੇ ਬਲਕਰਨ ਮੁਲੇਵਾਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।