ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਤਤਪਰ ਰਹਾਂਗਾ : ਚੌਧਰੀ ਖੁਸ਼ੀ ਰਾਮ ਕਾਂਗਰਸ ਪਾਰਟੀ ਕਾਂਗਰਸ ਪਾਰਟੀ
Publish Date: Wed, 07 Oct 2026 05:03 PM (IST)
Updated Date: Wed, 07 Oct 2026 05:05 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਕਾਂਗਰਸ ਪਾਰਟੀ ਹਾਈਕਮਾਂਡ ਵੱਲੋਂ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਿਆਂ ’ਚ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਵਿਧਾਨ ਸਭਾ ਬੁਢਲਾਡਾ ਦੇ ਨਵ ਨਿਯੁਕਤ ਕੀਤੇ ਗਏ ਆਬਜ਼ਰਵਰ ਸਾਬਕਾ ਆਈਏਐਸ ਅਧਿਕਾਰੀ ਚੌਧਰੀ ਖੁਸ਼ੀ ਰਾਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਂਗਰਸ ਦੇ ਹਰ ਵਰਕਰ ਨੂੰ ਬੂਥ ਨਾਲ ਜੋੜ ਕੇ ਕਾਂਗਰਸ ਪਾਰਟੀ ਨੂੰ ਜੜ੍ਹ ਤੋਂ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਕਾਂਗਰਸ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਅਨੁਸਾਰ ਬੁਢਲਾਡਾ ਵਿਧਾਨ ਸਭਾ ਹਲਕੇ ਵਿਚ ਲਗਾਤਾਰ ਲੋਕਾਂ ਵਿਚ ਕੰਮ ਕਰ ਰਹੇ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਕਰਾਉਣਾ ਅਤੇ ਹਰ ਬੂਥ ’ਤੇ ਕਾਂਗਰਸ ਦੀ ਮਜ਼ਬੂਤ ਸੰਗਠਨਾਤਮਕ ਬਣਤਰ ਤਿਆਰ ਕਰਨਾ ਹੈ। ਇਸ ਦੇ ਨਾਲ-ਨਾਲ ਉਹ ਹਲਕੇ ਦੇ ਵੱਖ-ਵੱਖ ਵਰਗਾਂ, ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਤੇ ਲੋੜਾਂ ਨੂੰ ਸਮਝ ਰਿਹਾ ਹਾਂ ਤੇ ਇਹ ਜਾਣਕਾਰੀ ਕਾਂਗਰਸ ਹਾਈਕਮਾਂਡ ਤੱਕ ਪਹੁੰਚਾਉਣ ਦਾ ਕੰਮ ਵੀ ਕਰ ਰਿਹਾ ਹਾਂ। ਸਾਡੀ ਕੋਸ਼ਿਸ਼ ਹੈ ਕਿ ਬੂਥ ਕਮੇਟੀਆਂ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਾ ਰਹਿਣ, ਸਗੋਂ ਹਰ ਬੂਥ ’ਤੇ ਸਰਗਰਮ, ਜ਼ਿੰਮੇਵਾਰ ਤੇ ਲੋਕਾਂ ਨਾਲ ਜੁੜੀ ਹੋਈ ਟੀਮ ਤਿਆਰ ਹੋਵੇ। ਇਸ ਲਈ ਸਥਾਨਕ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਖੁਦ ਇਕ ਸੇਵਾਮੁਕਤ ਆਈਏਐਸ ਅਧਿਕਾਰੀ ਹਨ ਤੇ ਮਾਨਸਾ ਜ਼ਿਲ੍ਹੇ ਵਿਚ ਡੀਸੀ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਬਠਿੰਡਾ ਦੇ ਜੰਮ ਪਲ ਹੋਣ ਕਰਕੇ ਅਤੇ ਲੰਬਾ ਸਮਾਂ ਉਥੇ ਸੇਵਾ ਨਿਭਾਉਣ ਕਰਕੇ ਮਾਨਸਾ ਅਤੇ ਇਸ ਖੇਤਰ ਨਾਲ ਉਨ੍ਹਾਂ ਦਾ ਲੰਬੇ ਸਮੇਂ ਦਾ ਪ੍ਰਸ਼ਾਸਨਿਕ ਅਤੇ ਸਮਾਜਿਕ ਤਜਰਬਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਉਸ ਨੂੰ ਪੂਰੀ ਨਿਰਪੱਖਤਾ, ਇਮਾਨਦਾਰੀ ਤੇ ਅਨੁਸ਼ਾਸਨ ਨਾਲ ਨਿਭਾਅ ਰਿਹਾ ਹਾਂ।