ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦੀ ਕੇਂਦਰ ਕਰ ਰਹੀ ਸਾਜ਼ਿਸ਼ : ਚੌਹਾਨ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਦੀ
Publish Date: Mon, 12 Jan 2026 06:09 PM (IST)
Updated Date: Tue, 13 Jan 2026 04:07 AM (IST)

-ਰੋਸ ਵਜੋਂ ਕੇਂਦਰ ਦੀ ਅਰਥੀ ਫੂਕਦਿਆਂ ਕਿਹਾ ਬਹਾਲੀ ਤੱਕ ਕਰਾਂਗੇ ਸੰਘਰਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਦੀ ਥਾਂ ਲੈਣ ਲਈ ਇਕ ਨਵਾਂ ਪੇਂਡੂ ਰੁਜ਼ਗਾਰ ਬਿਲ ਲਿਆਉਣਾ ਮਨਰੇਗਾ ਕਾਨੂੰਨ ਦਾ ਭੋਗ ਪਾਉਣ ਦੀ ਯੋਜਨਾ ਅਤੇ ਮਜ਼ਦੂਰ ਵਿਰੋਧੀ ਕਦਮ ਹੈ। ਮਨਰੇਗਾ ਕਾਨੂੰਨ ਨੂੰ ਖਤਮ ਕਰਨ ਵਿਰੁੱਧ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਤੇ ਏਟਕ ਆਗੂ ਕਾਮਰੇਡ ਬੂਟਾ ਸਿੰਘ ਬਰਨਾਲਾ ਨੇ ਵੱਖ ਵੱਖ ਪਿੰਡਾਂ ਬਰਨਾਲਾ,ਖਾਰਾ, ਹੀਰੇਵਾਲਾ ਤੇ ਸਹਾਰਨਾ ਵਿੱਚ ਰੋਸ ਪੰਦਰਵਾੜੇ ਤਹਿਤ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ ਤੇ ਰੋਸ ਮੁਜ਼ਾਹਰਾ ਵੀ ਕੀਤਾ ਗਿਆ। ਵੱਖ-ਵੱਖ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੁਬਾਈ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੌਹਾਨ ਨੇ ਮਨਰੇਗਾ ਮਜ਼ਦੂਰਾਂ ਨੂੰ ਚੇਤਨ ਕਰਦੇ ਹੋਏ ਕਿਹਾ ਭਾਜਪਾ ਵੱਲੋਂ ਬੜਾ ਗੁੰਮਰਾਹ ਕੁੰਨ ਪ੍ਰਚਾਰ ਰਾਹੀਂ ਰੁਜ਼ਗਾਰ ਸਬੰਧੀ ਸ਼ਰੇਆਮ ਝੂਠ ਬੋਲਿਆ ਜਾ ਰਿਹਾ ਹੈ, ਜਦੋਂਕਿ ਅਮਲ ਵਿੱਚ ਨਵੇਂ ਕਾਨੂੰਨ ਮੁਤਾਬਕ ਕਾਮਿਆਂ ਨੂੰ ਰੁਜ਼ਗਾਰ ਮੁਹੱਈਆਂ ਨਹੀਂ ਹੋ ਸਕਦਾ ਕਿਉਂਕਿ ਮੋਦੀ ਸਰਕਾਰ ਵੱਲੋਂ ਰਾਜ ਸਰਕਾਰਾਂ ਤੇ 40/ਪ੍ਰਤੀਸ਼ਤ ਦਾ ਆਰਥਿਕ ਬੋਝ ਵੱਡਾ ਹੋਣ ਕਰਕੇ ਆਪਣਾ ਬਣਦਾ ਯੋਗਦਾਨ ਨਹੀਂ ਪਾ ਸਕਣਗੀਆਂ। ਇਸਦੇ ਮੱਦੇਨਜ਼ਰ ਮਨਰੇਗਾ ਕਾਨੂੰਨ ਦੀ ਬਹਾਲੀ, ਘੱਟੋ ਘੱਟ 200 ਦਿਨ ਕੰਮ ਅਤੇ ਇੱਕ ਹਜ਼ਾਰ ਰੁਪਏ ਪ੍ਰਤੀ ਦਿਨ ਦਿਹਾੜੀ ਦੇਣ, ਚਾਰ ਲੇਬਰ ਕੋਡ, ਬਿਜਲੀ ਤੇ ਬੀਜ ਐਕਟ ਰੱਦ ਕਰਨ ਸਬੰਧੀ ਰੋਸ ਪੰਦਰਵਾੜੇ ਤਹਿਤ 15 ਜਨਵਰੀ ਨੂੰ ਵੱਡੇ ਕਾਫ਼ਲੇ ਬੰਨ੍ਹ ਮਾਨਸਾ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਕਾਮਿਆਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਹੇਠ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਜਾਵੇਗਾ। ਸਾਥੀ ਕ੍ਰਿਸ਼ਨ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਪੱਖੀ ਇਤਿਹਾਸਕ ਮਨਰੇਗਾ ਕਾਨੂੰਨ ਵਿੱਚੋਂ ਮਹਾਤਮਾ ਗਾਂਧੀ ਦਾ ਨਾਮ ਜਾਣ ਬੁੱਝ ਕੇ ਹਟਾਉਣਾ ਇਹ ਪ੍ਰਸ਼ਾਸਕੀ ਤਬਦੀਲੀ ਨਹੀਂ, ਸਗੋਂ ਇਕ ਡੂੰਘਾ ਫਾਸ਼ੀਵਾਦੀ ਵਿਚਾਰਧਾਰਕ ਕੰਮ ਹੈ, ਜੋ ਗਾਂਧੀ ਦੀਆਂ ਕਦਰਾਂ ਕੀਮਤਾਂ ਅਤੇ ਵਿਰਾਸਤ ਨੂੰ ਭਾਜਪਾ ਦੀ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਇੱਕ ਸਾਜ਼ਿਸ਼ ਤੇ ਫਿਰਕੂ ਏਜੰਡੇ ਨੂੰ ਲਾਗੂ ਕਰਦਿਆਂ ਵੀ ਬੀ ਜੀ ਰਾਮ ਜੀ ਦਾ ਨਾਮ ਧਾਰਮਿਕ ਤੌਰ ਤੇ ਵਰਤ ਕੇ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਹੈ। ਆਗੂਆਂ ਨੇ ਮਨਰੇਗਾ ਕਾਮਿਆਂ, ਖੇਤ ਮਜ਼ਦੂਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲਾਮਬੰਦੀ ਕਰ ਕੇ 15 ਜਨਵਰੀ ਨੂੰ ਮਾਨਸਾ ਵਿਖੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਹੱਕਾਂ ਦੀ ਰਾਖੀ ਲਈ ਪੁਜੋ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਰਾਮ ਬਰਨਾਲਾ, ਕਾਕਾ ਸਿੰਘ ਖਾਰਾ, ਫੋਜ਼ੀ, ਰਜਿੰਦਰ ਸਿੰਘ ਹੀਰੇਵਾਲਾ, ਜਰਨੈਲ ਸਿੰਘ ਹੀਰੇਵਾਲਾ, ਬਲੋਰ ਸਿੰਘ ਸਹਾਰਨਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।