ਖਿਡਾਰੀ ਸਤਨਾਮ ਸਿੰਘ ਨੂੰ ਦਿੱਤੀ ਵਧਾਈ ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ
Publish Date: Sun, 27 Sep 2026 04:22 PM (IST)
Updated Date: Sun, 27 Sep 2026 04:24 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਦੇ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖ਼ਾਨ ਨੇ ਏਸ਼ੀਅਨ ਖੇਡਾਂ ਵਿੱਚ ਭਾਰਤ ਲਈ ਕਾਂਸੀ ਤਗਮਾ ਜਿੱਤ ਕੇ ਪਿੰਡ ਦਾ ਹਲਕੇ ਦਾ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਨੇਵੀ ਵਿੱਚ ਨੌਕਰੀ ਕਰਦਾ ਹੈ ਅਤੇ ਜਪਾਨ ਦੇ ਆਇਚੀ ਨਾਗੋਯਾ ਵਿਖੇ ਹੋਏ ਏਸ਼ੀਅਨ ਗੇਮ ਦੇ ਰੋਇੰਗ ਦੇ ਡਬਲ ਮੁਕਾਬਲੇ ਵਿੱਚ ਆਪਣੇ ਸਾਥੀ ਸਲਮਾਨ ਖ਼ਾਨ ਨਾਲ ਮਿਲ ਕੇ 24 ਸਤੰਬਰ 2026 ਏਸ਼ੀਅਨ ਖੇਡਾਂ ਵਿਚ 6.13.25 ਸਕਿੰਟ ਦੇ ਸਮੇਂ ਨਾਲ ਤੀਜੇ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਦੇ ਕਾਰਨ ਹਲਕੇ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਤਨਾਮ ਸਿੰਘ ਦੇ ਘਰ ਫੱਤਾ ਮਾਲੋਕਾ ਵਿਖੇ ਜਾ ਕੇ ਸਤਨਾਮ ਸਿੰਘ ਦੇ ਪਿਤਾ ਅਮਰੀਕ ਸਿੰਘ ਅਤੇ ਮਾਤਾ ਹਰਜੀਤ ਕੌਰ ਸਮੇਤ ਸਾਰੇ ਪਰਿਵਾਰ ਦਾ ਸਨਮਾਨ ਕੀਤਾ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਹਲਕੇ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਦੇਸ਼ ਦੀ ਝੋਲੀ ਤਮਗਾ ਪਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਗੁਰਮੀਤ ਸਿੰਘ ਫੱਤਾ ਮਾਲੋਕਾ, ਨਿਰਮਲ ਸਿੰਘ ਫੱਤਾ ਮਾਲੋਕਾ ਉਨ੍ਹਾਂ ਨਾਲ ਪਿੰਡ ਦੇ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।