ਤੇਲ ਤੇ ਗੈਸ ਦੀ ਨਾਗਰਿਕਾਂ ਦੀ ਮਦਦ ਲਈ ਮੋਬਾਈਲ ਨੰਬਰ ਜਾਰੀ : ਡੀਸੀ
ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ
Publish Date: Mon, 30 Mar 2026 08:52 PM (IST)
Updated Date: Tue, 31 Mar 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ :ਖਾੜੀ ਖੇਤਰ ਵਿੱਚ ਮੌਜੂਦਾ ਤਣਾਅ ਦੇ ਮੱਦੇਨਜ਼ਰ ਜਿੱਥੇ ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਜਮ੍ਹਾਂਖੋਰੀ ਅਤੇ ਕਾਲਾਬਜ਼ਾਰੀ ਨੂੰ ਰੋਕਣ ਲਈ ਟੀਮਾਂ ਪੂਰ੍ਹੀ ਚੌਕਸੀ ਰੱਖ ਰਹੀਆਂ ਹਨ, ਉਥੇ ਹੀ ਨਾਗਰਿਕਾਂ ਦੀਆਂ ਪੈਟਰੋਲਿੰਗ ਪਦਾਰਥਾਂ ਅਤੇ ਗੈਸ ਦੀ ਸਪਲਾਈ ਸਬੰਧੀ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈਏਐਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਟਰੋਲ ਰੂਮਾਂ 'ਤੇ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਨਿਰੀਖਕ ਤਾਇਨਾਤ ਰਹਿਣਗੇ। ਡੀਸੀ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਮਾਨਸਾ ਸੈਂਟਰ ਲਈ ਨਿਰੀਖਕ ਨਮਿੱਤ ਕੁਮਾਰ ਨਾਲ ਅਤੇ ਮਨੀਸ਼ ਕੁਮਾਰ ਸਿੰਗਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।s ਇਸੇ ਤਰ੍ਹਾਂ ਭੀਖੀ ਸੈਂਟਰ ਲਈ ਜਸਪ੍ਰੀਤ ਸਿੰਘ ਅਤੇ ਨਰੇਸ਼ ਕੁਮਾਰ ਜਿੰਦਲ , ਬੁਢਲਾਡਾ ਖੇਤਰ ਲਈ ਜਸਵੀਰ ਸਿੰਘ ਅਤੇ ਪੁਨੀਤ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਟਰੋਲ ਰੂਮ ਉਤੇ ਤਾਇਨਾਤ ਨਿਰੀਖਕ, ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੁਕੰਮਲ ਰਿਕਾਰਡ ਰੱਖਦੇ ਹੋਏ ਸ਼ਿਕਾਇਤਾਂ ਦਾ ਹਰ ਸੰਭਵ ਨਿਪਟਾਰਾ ਸਮੇਂ ਸਿਰ ਕਰਵਾਉਣਾ ਯਕੀਨੀ ਬਣਾਉਣਗੇ।