- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਹ ਗੀਤ ਉਨ੍ਹਾਂ ਦੀ ਸਹਿਮਤੀ ਬਿਨਾਂ ਰਿਲੀਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪਰਿਵਾਰ ਨੇ ਇਸ ਨੂੰ ਰੀਲੀਜ਼ ਕਰਨ ਤੋਂ ਰੋਕਣ ਅਤੇ ਗੱਲਬਾਤ ਰਾਹੀਂ ਮਾਮਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਦੇ ਬਾਵਜੂਦ ਗੀਤ ਜਾਰੀ ਕੀਤਾ ਗਿਆ। ਪਰਿਵਾਰ ਨੇ ਦਾਅਵਾ ਕੀਤਾ ਕਿ ਸਾਗਾ ਮਿਊਜ਼ਿਕ ਕੋਲ ਕੋਈ ਵੀ ਜਾਇਜ਼ ਦਸਤਾਵੇਜ਼ ਨਹੀਂ ਹਨ, ਜੋ ਇਹ ਸਾਬਤ ਕਰਦੇ ਹਨ ਕਿ ਉਨ੍ਹਾ ਨੂੰ ਗੀਤ ਰਿਲੀਜ਼ ਕਰਨ ਲਈ ਉਨ੍ਹਾਂ ਤੋਂ ਇਜਾਜ਼ਤ ਮਿਲੀ ਸੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਫੈਂਟਮ’ ਦੀ ਰਿਲੀਜ਼ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਨਵੇਂ ਗੀਤ ‘ਫੈਂਟਮ’ ਦੀ ਰਿਲੀਜ਼ ‘ਤੇ ਨਰਾਜ਼ਗੀ ਜਾਹਿਰ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਹੈ ਕਿ ਸਾਗਾ ਮਿਊਜ਼ਿਕ ਵੱਲੋਂ ਇਹ ਗੀਤ ਉਨ੍ਹਾਂ ਦੀ ਇਜਾਜ਼ਤ ਜਾਂ ਅਧਿਕਾਰਤ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਗੀਤ ਉਨ੍ਹਾਂ ਦੀ ਸਹਿਮਤੀ ਬਿਨਾਂ ਰਿਲੀਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪਰਿਵਾਰ ਨੇ ਇਸ ਨੂੰ ਰੀਲੀਜ਼ ਕਰਨ ਤੋਂ ਰੋਕਣ ਅਤੇ ਗੱਲਬਾਤ ਰਾਹੀਂ ਮਾਮਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਦੇ ਬਾਵਜੂਦ ਗੀਤ ਜਾਰੀ ਕੀਤਾ ਗਿਆ। ਪਰਿਵਾਰ ਨੇ ਦਾਅਵਾ ਕੀਤਾ ਕਿ ਸਾਗਾ ਮਿਊਜ਼ਿਕ ਕੋਲ ਕੋਈ ਵੀ ਜਾਇਜ਼ ਦਸਤਾਵੇਜ਼ ਨਹੀਂ ਹਨ, ਜੋ ਇਹ ਸਾਬਤ ਕਰਦੇ ਹਨ ਕਿ ਉਨ੍ਹਾ ਨੂੰ ਗੀਤ ਰਿਲੀਜ਼ ਕਰਨ ਲਈ ਉਨ੍ਹਾਂ ਤੋਂ ਇਜਾਜ਼ਤ ਮਿਲੀ ਸੀ।
ਬਲਕੌਰ ਸਿੰਘ ਅਤੇ ਚਰਨ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਸਿੱਧੂ ਮੂਸੇਵਾਲਾ ਦੀ ਵਿਰਾਸਤ ਅਤੇ ਉਸ ਦੇ ਹੱਕਾਂ ਦੀ ਰਾਖੀ ਲਈ ਢੁਕਵੀਂ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜਿਹੜੇ ਹੋਰ ਕਲਾਕਾਰ ਜਾਂ ਮਿਊਜ਼ਿਕ ਕੰਪਨੀਆਂ ਸਿੱਧੂ ਮੂਸੇਵਾਲਾ ਦੇ ਗੀਤਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕਾਗਜ਼ਾਤ ਜਾਂ ਅਧਿਕਾਰ ਹੋਣ ਦਾ ਦਾਅਵਾ ਕਰਦੀਆਂ ਹਨ, ਉਹ ਕੋਈ ਵੀ ਜਨਤਕ ਐਲਾਨ ਜਾਂ ਗੀਤ ਰਿਲੀਜ਼ ਕਰਨ ਤੋਂ ਪਹਿਲਾਂ ਪਰਿਵਾਰ ਨਾਲ ਸੰਪਰਕ ਕਰਕੇ ਸਲਾਹ-ਮਸ਼ਵਰਾ ਕਰਨ।