ਵਿਧਾਇਕ ਡਾ. ਸਿੰਗਲਾ ਤੇ ਵਿਧਾਇਕ ਬਣਾਂਵਾਲੀ ਨੇ ਵੰਡੀਆਂ ਡਿਗਰੀਆਂ
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ
Publish Date: Tue, 07 Apr 2026 06:11 PM (IST)
Updated Date: Wed, 08 Apr 2026 04:06 AM (IST)
-ਨਹਿਰੂ ਕਾਲਜ ’ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ। ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਮਾਣ ਮਹਿਸੂਸ ਕੀਤਾ ਕਿ ਉਹ ਖ਼ੁਦ ਵੀ ਇਸੇ ਨਾਮਵਰ ਸੰਸਥਾ ਦੇ ਵਿਦਿਆਰਥੀ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਜ਼ਿਲ੍ਹੇ ਦੀ ਸ਼ਾਨਾਮੱਤੀ ਸੰਸਥਾ ਹੈ। ਵਿਧਾਇਕਾਂ ਨੇ ਕਾਲਜ ਦੇ ਵਿਕਾਸ ਲਈ ਅਖ਼ਤਿਆਰੀ ਕੋਟੇ 'ਚੋਂ ਹਰ ਤਰ੍ਹਾਂ ਦੀ ਵਿੱਤੀ ਮਦਦ ਕਰਨ ਦਾ ਐਲਾਨ ਕੀਤਾ। ਉਨ੍ਹਾਂ 100 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਹੋਰ ਖੇਤਰਾਂ 'ਚ ਮੱਲਾਂ ਮਾਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਪ੍ਰਿੰਸੀਪਲ ਡਾ. ਜਯੋਤਸਨਾ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਹਰ ਖੇਤਰ 'ਚ ਮੱਲਾਂ ਮਾਰ ਰਹੇ ਹਨ। ਪੰਜਾਬੀ 'ਵਰਸਿਟੀ ਦੀ ਮੈਰਿਟ ਸੂਚੀ 'ਚ ਸਥਾਨ ਪ੍ਰਾਪਤ ਕਰਨ ਵਾਲੀ ਐਮਏ ਪੰਜਾਬੀ ਦੀ ਵਿਦਿਆਰਥਣ ਕਿਰਨਦੀਪ ਕੌਰ ਨੂੰ 'ਰੋਲ ਆਫ਼ ਆਨਰ' ਨਾਲ ਸਨਮਾਨਿਤ ਕੀਤਾ ਗਿਆ। ਕਾਰਜਕਾਰੀ ਪ੍ਰਿੰਸੀਪਲ ਡਾ. ਜਸਕਰਨ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਮੰਚ ਸੰਚਾਲਨ ਡਾ. ਸਿੰਪਲ ਬਾਂਸਲ ਤੇ ਡਾ. ਜਸਪ੍ਰੀਤ ਕੌਰ ਸੰਧੂ ਨੇ ਕੀਤਾ। ਇਸ ਮੌਕੇ ਡਾ. ਬਲਜਿੰਦਰ ਕੌਰ ਬਠਿੰਡਾ, ਤੇਜਿੰਦਰ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਪੀ. ਕੇ. ਸੂਦ, ਕੇ. ਕੇ. ਸਿੰਗਲਾ, ਓਮ ਪ੍ਰਕਾਸ਼ ਤੋਂ ਇਲਾਵਾ ਕਾਲਜ ਅਧਿਆਪਕ ਹਾਜ਼ਰ ਸਨ।