ਸਰਕਾਰੀ ਗਊਸ਼ਾਲ ’ਚ ਲਾਇਆ ਗਊ ਭਲਾਈ ਕੈਂਪ
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ,
Publish Date: Wed, 11 Feb 2026 06:35 PM (IST)
Updated Date: Thu, 12 Feb 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪਸ਼ੂ ਪਾਲਣ ਵਿਭਾਗ ਮਾਨਸਾ ਦੀ ਟੀਮ ਵੱਲੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਬਿਮਾਰ ਅਤੇ ਜ਼ਖਮੀ ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 25 ਹਜ਼ਾਰ ਰੁਪਏ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਸੀਨੀਅਰ ਵੈਟਨਰੀ ਅਫ਼ਸਰ ਡਾ. ਬਲਵਿੰਦਰ ਸਿੰਘ, ਵੈਟਨਰੀ ਅਫ਼ਸਰ ਡਾ. ਅਭਿਸ਼ੇਕ ਕੁਮਾਰ ਤੇ ਵੈਟਰਨਰੀ ਅਫ਼ਸਰ ਡਾ. ਅਕਸ਼ੈ ਗੋਇਲ ਨੇ ਗਊਸ਼ਾਲਾ ਵਿੱਚ ਕੰਮ ਕਰਦੇ ਮਜ਼ਦੂਰਾਂ ਅਤੇ ਪ੍ਰਬੰਧਕਾਂ ਨੂੰ ਗਊਧਨ ਦੀ ਸਾਂਭ ਸੰਭਾਲ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿਖੇ ਤਕਰੀਬਨ 1200 ਬੇਸਹਾਰਾ ਗਊਧਨ ਦੀ ਸੰਭਾਲ ਕੀਤੀ ਜਾਂਦੀ ਹੈ। ਇਸ ਮੌਕੇ ਸਰਕਾਰੀ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਨੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਮਾਨਸਾ ਦੀ ਟੀਮ ਦਾ ਉਪਰਾਲੇ ਲਈ ਧੰਨਵਾਦ ਕੀਤਾ।