ਸੀਪੀਐੱਫ ਮੁਲਾਜ਼ਮ ਯੂਨੀਅਨ ਵੱਲੋਂ ਪੈਨਸ਼ਨ ਬਹਾਲੀ ਲਈ ਧਰਨਾ 19 ਨੂੰ
ਸੀਪੀਐਫ ਕਰਮਚਾਰੀਆਂ ਯੂਨੀਅਨ ਵੱਲੋਂ
Publish Date: Sun, 15 Feb 2026 05:57 PM (IST)
Updated Date: Mon, 16 Feb 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ ਸੀਪੀਐਫ਼ ਕਰਮਚਾਰੀਆਂ ਯੂਨੀਅਨ ਵੱਲੋਂ 2004ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ 19 ਫ਼ਰਵਰੀ ਨੂੰ ਜ਼ਿਲ੍ਹਾ ਪੱਧਰ ’ਤੇ ਧਰਨਾ ਦਿੱਤਾ ਜਾਵੇਗਾ। ਮੀਟਿੰਗ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀਆਂ ਦੇ ਭਵਿੱਖ ਨਾਲ ਜੁੜੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਉਂਦੀ। ਉਨ੍ਹਾਂ ਕਿਹਾ ਕਿ 2004 ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਤੋਂ ਵਾਝੇ ਰੱਖਣਾ ਇਨਸਾਨ ਵਾਲਾ ਕੰਮ ਨਹੀਂ ਹੈ। ਯੂਨੀਅਨ ਦੀ ਮੰਗ ਹੈ ਕਿ ਸਰਕਾਰ ਕਰਮਚਾਰੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ ਤਾਂ ਜੋ ਮੁਲਾਜ਼ਮ ਸੇਵਾਮੁਕਤੀ ਬਾਅਦ ਆਰਥਿਕ ਸੁਰੱਖਿਆ ਮਹਿਸੂਸ ਕਰ ਸਕਣ। ਆਗੂਆਂ ਨੇ ਕਿਹਾ ਕਿ 19 ਫ਼ਰਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਮੂਲੀਅਤ ਕਰਨਗੇ ਅਤੇ ਆਪਣੀ ਹੱਕ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਜਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਵਿੱਚ ਆਉਣਗੇ। ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਸਭ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਇਕੱਠੇ ਹੋ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਕੁਮਾਰ, ਹਰਵਿੰਦਰ ਸਿੰਘ, ਜਸਕਰਨ ਸਿੰਘ, ਗੁਰਦਾਸ ਸਿੰਘ, ਹਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਰਸਦੀਪ ਸਿੰਘ ਹਾਜ਼ਰ ਸਨ।