ਸੀਪੀਐੱਫ ਯੂਨੀਅਨ ਮੁੱਖ ਮੰਤਰੀ ਨੂੰ ਦਿਖਾਵੇਗੀ ਕਾਲੀਆਂ ਝੰਡੀਆਂ
ਸੀ.ਪੀ.ਐਫ ਕਰਮਚਾਰੀ ਯੂਨੀਅਨ ਮਾਨਸਾ
Publish Date: Sun, 22 Feb 2026 05:34 PM (IST)
Updated Date: Mon, 23 Feb 2026 04:07 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸੀਪੀਐੱਫ ਕਰਮਚਾਰੀ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਜਨਰਲ ਸਕੱਤਰ ਮਲਕੀਤ ਸਿੰਘ ਖਿਆਲਾ ਵੱਲੋਂ ਕਿਹਾ ਗਿਆ ਹੈ ਕਿ ਨਵੰਬਰ - 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅੱਜ ਤੱਕ ਇਸ ਨੂੰ ਅਮਲ ’ਚ ਨਹੀਂ ਲਿਆਂਦਾ ਗਿਆ। ਮੁਲਾਜ਼ਮ ਵਰਗ ਨਾਲ ਸਾਫ਼ ਧੋਖਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਕਾਗਜ਼ੀ ਕਾਰਵਾਈ ਕਰਕੇ ਮੁਲਾਜ਼ਮਾਂ ਨੂੰ ਗੁੰਮਰਾਹ ਕੀਤਾ ਗਿਆ ਹੈ, ਜਦਕਿ ਜ਼ਮੀਨੀ ਹਕੀਕਤ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਹੋਈ। ਹਜ਼ਾਰਾਂ ਮੁਲਾਜ਼ਮ ਅਜੇ ਵੀ ਅਨਿਸ਼ਚਿਤ ਭਵਿੱਖ ਦੇ ਸਾਏ ਹੇਠ ਜੀਅ ਰਹੇ ਹਨ। ਸੂਬਾਈ ਆਗੂ ਪ੍ਰਭਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਮਾਨਸਾ ਦੌਰੇ ਦੌਰਾਨ ਕਾਲੀਆਂ ਝੰਡੀਆਂ ਨਾਲ ਤਿੱਖਾ ਪਰ ਸ਼ਾਂਤਮਈ ਵਿਰੋਧ ਕੀਤਾ ਜਾਵੇਗਾ। ਸਰਕਾਰ ਨੂੰ ਯਾਦ ਕਰਵਾਇਆ ਜਾਵੇਗਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਤੇ ਪੂਰ੍ਹੀ ਤਰ੍ਹਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ ਵਾਲੀਆ, ਹਰਦੀਪ ਸਿੰਘ ਫਰਵਾਹੀ, ਗੁਣਸੀਲ ਸਿੰਗਲਾ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ, ਜਸਕਰਨ ਸਿੰਘ ਬਰ੍ਹੇ, ਸੋਨੀ ਬਰੇਟਾ, ਬਹਾਦਰ ਫਰਵਾਹੀ, ਰਸਵੀਰ ਸਿੰਘ, ਗੁਰਲਾਲ ਬਹਿਣੀਵਾਲ, ਜਸਵਿੰਦਰ ਕੁਮਾਰ, ਰੋਮੀ ਆਦਮਕੇ, ਮਾਨਤ ਸਿੰਘ ਅੱਕਾਵਾਲੀ, ਭੁਪਿੰਦਰ ਸਿੰਘ ਤੱਗੜ, ਪ੍ਰਦੀਪ ਭਾਰਦਵਾਜ, ਗੁਰਪ੍ਰੀਤ ਸਿੰਘ, ਪ੍ਰਵੀਨ ਕੁਮਾਰ, ਬਲਜੀਤ ਬੀਰੋਕੇ ਹਾਜ਼ਰ ਸਨ।