ਸੀ-ਪਾਈਟ ਕੈਂਪ ’ਚ ਲਿਖਤੀ ਪੇਪਰ ਲਈ ਦਿਆਂਗੇ ਮੁਫ਼ਤ ਸਿਖਲਾਈ
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਸਿਖਲਾਈ
Publish Date: Fri, 13 Feb 2026 07:02 PM (IST)
Updated Date: Sat, 14 Feb 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ, ਬੋੜਾਵਾਲ ਵੱਲੋਂ ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏਆਰਓ ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਪੂਰਵ ਸਿਖਲਾਈ ਲਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ। ਆਨਰੇਰੀ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਬੋੜਾਵਾਲ (ਮਾਨਸਾ) ਨੇ ਦੱਸਿਆ ਕਿ ਏਆਰਓ ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਲਈ ਆਨਲਾਈਨ ਅਪਲਾਈ 13 ਫ਼ਰਵਰੀ 2026 ਤੋਂ 1 ਅਪ੍ਰੈਲ 2026 ਤੱਕ ਕੀਤਾ ਜਾ ਸਕਦਾ ਹੈ। ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦੱਸਿਆ ਜਾਂਦਾ ਹੈ ਕਿ ਵੈੱਬ ਸਾਈਟ 'ਤੇ 01 ਅਪ੍ਰੈਲ 2026 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਆਨਲਾਈਨ ਅਪਲਾਈ ਕਰਨ ਉਪਰੰਤ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਨ। ਲਿਖਤੀ ਪੇਪਰ ਦੀ ਤਿਆਰੀ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ 16, ਫਰਵਰੀ 2026 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਦਸਵੀਂ ਦੇ ਸਰਟੀਫ਼ਿਕੇਟ ਦੀ ਫ਼ੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫ਼ਾਰਮ ਦੀ ਕਾਪੀ, ਅਧਾਰ ਕਾਰਡ ਦੀ ਕਾਪੀ, ਜਾਤੀ ਸਰਟੀਫ਼ਿਕੇਟ ਤੇ ਰੈਜ਼ੀਡੈਂਸ ਸਰਟੀਫਿਕੇਟ ਦੀ ਕਾਪੀ ਅਤੇ 02 ਤਾਜ਼ਾ ਪਾਸਪੋਰਟ ਸਾਈਜ ਫੋਟੋਗ੍ਰਾਫਜ਼ ਲੈ ਕੇ ਨਿੱਜੀ ਤੌਰ 'ਤੇ ਭੀਖੀ ਬੁਢਲਾਡਾ ਰੋਡ 'ਤੇ ਸਥਿਤ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ, ਜ਼ਿਲ੍ਹਾ ਮਾਨਸਾ ਵਿਖੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ ।