ਕ੍ਰਿਕਟ ਟੂਰਨਾਮੈਂਟ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਮੁਕੰਮਲ
ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ
Publish Date: Tue, 17 Feb 2026 05:27 PM (IST)
Updated Date: Wed, 18 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕਰਵਾਇਆ ਗਿਆ ਕ੍ਰਿਕਟ ਟੂਰਨਾਮੈਂਟ ਬਹੁਤ ਹੀ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕੰਮਲ ਹੋਇਆ। ਇਸ ਟੂਰਨਾਮੈਂਟ ਵਿੱਚ ਵੱਖ ਵੱਖ ਵਿਭਾਗਾਂ ਦੀਆਂ 10 ਟੀਮਾਂ ਨੇ ਭਾਗ ਲੈ ਕੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣਾ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਖੇਡ ਭਾਵਨਾ, ਟੀਮ ਭਾਵਨਾ, ਤੰਦਰੁਸਤੀ, ਨਸ਼ਾ ਮੁਕਤ ਅਤੇ ਸਵੈ ਵਿਸ਼ਵਾਸ਼ ਨਾਲ ਭਰ ਕੇ ਉਨ੍ਹਾਂ ਨੂੰ ਤੰਦਰੁਸਤ ਦੇ ਰਾਹ ਤੋਰਨਾ ਹੀ ਵੱਡੀ ਪ੍ਰਾਪਤੀ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਵਿੱਚ ਵੱਖ ਵੱਖ ਵਿਭਾਗਾਂ ਦੀਆਂ 10 ਟੀਮਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਫਾਈਨਲ ਵਿੱਚ ਐਲੀਟ ਇਲੈਵਨ ਨੇ ਬਾਬਾ ਬੰਦਾ ਸਿੰਘ ਬਹਾਦਰ ਟੀਮ ਨੂੰ ਹਰਾ ਕੇ ਜੇਤੂ ਬਣਨ ਦਾ ਮਾਣ ਹਾਸਲ ਕੀਤਾ ਅਤੇ ਤੀਜਾ ਸਥਾਨ ਸੁਪੇਨ ਇਲੈਵਨ ਅਤੇ ਚੌਥੇ ਸਥਾਨ ਤੇ ਸਾਇੰਸ ਵਿਭਾਗ ਦੀ ਟੀਮ ਰਹੀ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਸਾਹਿਬਾਨ, ਹਾਜ਼ਰ ਸਨ। ਇਹ ਟੂਰਨਾਮੈਂਟ ਦਾ ਸ਼ਾਨਦਾਰ ਸੰਪੰਨ ਡਾ. ਗੁਰਪ੍ਰੀਤ ਕੌਰ, ਇੰਸਟ੍ਰਕਟਰ ਗੁਰਮੁੱਖ ਸਿੰਘ ਅਤੇ ਗ੍ਰਾਊਂਡ ਮੈਨ ਸੁਖਵਿੰਦਰ ਸਿੰਘ ਦੀ ਮਿਹਨਤ ਅਤੇ ਖੇਡ ਭਾਵਨਾ ਦਾ ਨਤੀਜਾ ਹੈ।