ਪੱਤਰ ਪ੍ਰਰੇਰਕ, ਮਾਨਸਾ : ਸੀਪੀਆਈ ਐਮ.ਐਲ ਲਿਬਰੇਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਅਪਣੇ ਇਸ ਘਸੇ ਪਿੱਟੇ ਦੋਸ਼ ਨੂੰ ਦੁਹਰਾਇਆ ਹੈ ਕਿ ਪੰਜਾਬ ਦੇ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਦੀ ਹੱਲਾਸ਼ੇਰੀ ਕਾਰਨ ਹੀ ਸੰਘਰਸ਼ ਕਰ ਰਹੇ ਹਨ ਅਤੇ ਭਾਰੀ ਗਿਣਤੀ ਵਿੱਚ ਦਿੱਲੀ ਪਹੁੰਚੇ ਹਨ। ਲਿਬਰੇਸ਼ਨ ਪਾਰਟੀ ਦਾ ਕਹਿਣਾ ਹੈ ਕਿ ਇਹ ਦਹਾਕਿਆਂ ਤੋਂ ਆਧੁਨਿਕ ਤੇ ਵਿਗਿਆਨਕ ਢੰਗ ਨਾਲ ਖੇਤੀ ਕਰਦੇ ਆ ਰਹੇ ਪੰਜਾਬ ਦੇ ਉਨ੍ਹਾਂ ਸਮੂਹ ਕਿਸਾਨਾਂ ਦਾ ਘੋਰ ਅਪਮਾਨ ਹੈ। ਖੱਟੜ ਨੂੰ ਤੁਰੰਤ ਪੰਜਾਬੀ ਕਿਸਾਨਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ।

ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰਾਂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਭਗਵੰਤ ਸਿੰਘ ਸਮਾਂਓ ਨੇ ਅਪਣੇ ਬਿਆਨ ਵਿੱਚ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਸੂਬੇ ਦੇ ਕਿਸਾਨ ਆਗੂਆਂ ਖਿਲਾਫ ਭੰਨ ਤੋੜ ਕਰਨ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਵਿੱਚ ਕੇਸ ਦਰਜ ਕਰਨ ਨੂੰ ਖੁੱਲ੍ਹੇਆਮ ਸੱਚ ਅਤੇ ਕਾਨੂੰਨ ਦਾ ਮਜ਼ਾਕ ਉਡਾਉਣਾ ਕਰਾਰ ਦਿੱਤਾ ਹੈ। ਆਗੂਆਂ ਕਿਹਾ ਕਿ ਪੁਲਿਸ ਕੇਸ ਕਿਸਾਨ ਆਗੂਆਂ ਖਿਲਾਫ਼ ਨਹੀਂ, ਬਲਕਿ ਹਰਿਆਣਾ ਦੇ ਮੁੱਖ ਮੰਤਰੀ, ਗ੍ਹਿ ਮੰਤਰੀ ਅਤੇ ਪੁਲਿਸ ਮੁਖੀ ਖਿਲਾਫ ਦਰਜ ਕੀਤੇ ਜਾਣੇ ਬਣਦੇ ਹਨ।