ਮਾਨਸਾ: ਪਿੰਡ ਭੰਮੇ ਕਲਾਂ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਬਾਅਦ ਦੁਪਹਿਰ ਪਹੁੰਚਣ ਦੀ ਸੰਭਾਵਨਾ, 2 ਵਜੇ ਹੋ ਸਕਦੈ ਅੰਤਿਮ ਸੰਸਕਾਰ
ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਦੀ ਮੌਤ 27 ਅਕਤੂਬਰ 2026 ਨੂੰ ਹੋਈ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਵੱਲੋਂ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ 'ਤੇ ਧਰਨਾ ਦਿੱਤਾ ਗਿਆ ਸੀ। ਬਾਅਦ ਦੁਪਹਿਰ ਜਦੋਂ ਪ੍ਰਦਰਸ਼ਨਕਾਰੀ ਦਲਜੀਤ ਸਿੰਘ ਦੀ ਦੇਹ ਨੂੰ ਲੈ ਕੇ ਮਾਨਸਾ ਵੱਲ ਜਾ ਰਹੇ ਸਨ ਤਾਂ ਰਮਦਿੱਤਾ ਚੌਕ ਵਿਖੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਗਿਆ। ਇਸ ਦੌਰਾਨ ਪੁਲਿਸ ਦਲਜੀਤ ਸਿੰਘ ਦੀ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਏਮਜ਼ ਲੈ ਗਈ ਅਤੇ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।
Publish Date: Thu, 05 Nov 2026 12:27 PM (IST)
Updated Date: Thu, 05 Nov 2026 12:43 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਪਿੰਡ ਭੰਮੇ ਕਲਾਂ ਵਿੱਚ ਮ੍ਰਿਤਕ ਦਲਜੀਤ ਸਿੰਘ ਦੇ ਘਰ ਦੇ ਬਾਹਰ ਇਸ ਸਮੇਂ ਬਹੁਤ ਘੱਟ ਗਿਣਤੀ ਵਿੱਚ ਲੋਕ ਮੌਜੂਦ ਹਨ। ਉੱਥੇ ਹੀ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮ੍ਰਿਤਕ ਦਲਜੀਤ ਸਿੰਘ ਦੇ ਪਿਤਾ ਵੀ ਇਸ ਸਮੇਂ ਘਰ ਦੇ ਅੰਦਰ ਹੀ ਮੌਜੂਦ ਹਨ। ਸਥਿਤੀ ਨੂੰ ਦੇਖਦਿਆਂ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਅਤੇ ਮ੍ਰਿਤਕ ਦੇਹ ਦੇ ਪਿੰਡ ਪਹੁੰਚਣ 'ਤੇ ਟਿਕੀਆਂ ਹੋਈਆਂ ਹਨ।
ਦਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸਹਿਮਤੀ ਨਾਲ ਅੱਜ ਦੁਪਹਿਰ 2 ਵਜੇ ਤੋਂ ਬਾਅਦ ਦਲਜੀਤ ਸਿੰਘ ਦਾ ਸਸਕਾਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਦੀ ਮੌਤ 27 ਅਕਤੂਬਰ 2026 ਨੂੰ ਹੋਈ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਵੱਲੋਂ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ 'ਤੇ ਧਰਨਾ ਦਿੱਤਾ ਗਿਆ ਸੀ। ਬਾਅਦ ਦੁਪਹਿਰ ਜਦੋਂ ਪ੍ਰਦਰਸ਼ਨਕਾਰੀ ਦਲਜੀਤ ਸਿੰਘ ਦੀ ਦੇਹ ਨੂੰ ਲੈ ਕੇ ਮਾਨਸਾ ਵੱਲ ਜਾ ਰਹੇ ਸਨ ਤਾਂ ਰਮਦਿੱਤਾ ਚੌਕ ਵਿਖੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਗਿਆ। ਇਸ ਦੌਰਾਨ ਪੁਲਿਸ ਦਲਜੀਤ ਸਿੰਘ ਦੀ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਏਮਜ਼ ਲੈ ਗਈ ਅਤੇ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਇਸ ਮਾਮਲੇ ਨੂੰ ਲੈ ਕੇ ਦਲਜੀਤ ਸਿੰਘ ਦੀ ਮਾਤਾ, ਭੈਣ ਅਤੇ ਪਤਨੀ ਵੱਲੋਂ ਮਾਨਸਾ ਵਿੱਚ ਤਿੰਨ ਕੋਨੀ ਤੇ ਲੱਗੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ ਕਮੇਟੀ ਵੱਲੋਂ ਧਰਨੇ ਵਿੱਚ ਸ਼ਾਮਿਲ ਹੋ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਦੌਰਾਨ ਫੜੇ ਗਏ ਵਿਅਕਤੀਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ । ਮ੍ਰਿਤਕ ਦੀ ਭੈਣ ਅਮਰਜੀਤ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਲਜੀਤ ਸਿੰਘ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਹਾਈ ਕੋਰਟ ਵੱਲੋਂ ਸੁਣਵਾਈ ਦੌਰਾਨ ਦਲਜੀਤ ਸਿੰਘ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ। ਪਹਿਲਾਂ ਸਸਕਾਰ ਚੰਡੀਗੜ੍ਹ ਵਿੱਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਪਰਿਵਾਰ ਵੱਲੋਂ ਪੋਸਟਮਾਰਟਮ ਤੋਂ ਬਾਅਦ ਸਸਕਾਰ ਪਿੰਡ ਭੰਮੇ ਕਲਾਂ ਵਿੱਚ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਹਾਈ ਕੋਰਟ ਨੇ ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦਿਆਂ ਪਿੰਡ ਭੰਮੇ ਕਲਾਂ ਵਿੱਚ ਸਸਕਾਰ ਕਰਨ ਦੀ ਮਨਜ਼ੂਰੀ ਦੇ ਦਿੱਤੀ।
ਉਧਰ, ਪੰਜਾਬ ਸਰਕਾਰ ਵੱਲੋਂ ਦਲਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਉਨ੍ਹਾਂ ਦੀ ਪਤਨੀ ਨੂੰ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।