- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਨੂੰ ਪਿੰਡ ਭੰਮੇ ਕਲਾਂ ਦੀ ਪੰਚਾਇਤ ਅਤੇ ਕੁਝ ਪਿੰਡ ਵਾਸੀ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਲਜੀਤ ਸਿੰਘ ਦੀ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਪਰਿਵਾਰ ਵੱਲੋਂ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਮੁੱਖ ਮੰਗ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨਾ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਹੈ। ਇਥੇ ਜ਼ਿਕਰ ਯੋਗ ਹੈ ਕਿ ਦਲਜੀਤ ਸਿੰਘ ਦੀ ਲਾਸ਼ ਨੂੰ ਮਾਨਸਾ ਲਿਜਾਣ ਮੌਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਟੱਕਰਾ ਹੋ ਗਿਆ ਸੀ। ਇਸ ਤੋਂ ਬਾਅਦ ਦਲਜੀਤ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਂਬਰ ਲਗਾਤਾਰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪਹੁੰਚ ਕੇ ਇਨਸਾਫ ਦੀ ਮੰਗ ਕਰ ਰਹੇ ਹਨ, ਜਦੋਂ ਕਿ ਦਿਲਜੀਤ ਸਿੰਘ ਦੇ ਪਿਤਾ ਪਿੰਡ ਭੰਮੇ ਕਲਾ ਵਿੱਚ ਸੰਸਕਾਰ ਕਰਨ ਲਈ ਆਪਣੇ ਧਰਨੇ ਵਿੱਚ ਬੈਠੇ ਪਰਿਵਾਰਿਕ ਮੈਂਬਰਾਂ ਨੂੰ ਵਾਪਸ ਬੁਲਾ ਰਹੇ ਹਨ।
ਉਧਰ ਧਰਨੇ ਚ ਬੈਠੇ ਹੋਏ ਦਿਲਜੀਤ ਸਿੰਘ ਦੀ ਮਾਤਾ, ਭੈਣ ਅਤੇ ਪਤਨੀ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਚੌਕ ਵਿੱਚ ਫੜੇ ਗਏ ਵਿਅਕਤੀਆਂ ਨੂੰ ਛੱਡਿਆ ਨਹੀਂ ਜਾਂਦਾ ਅਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਦਲਜੀਤ ਸਿੰਘ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।
ਐਤਵਾਰ ਨੂੰ ਪਿੰਡ ਭੰਮੇ ਕਲਾਂ ਦੀ ਪੰਚਾਇਤ ਅਤੇ ਕੁਝ ਪਿੰਡ ਵਾਸੀ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਲਜੀਤ ਸਿੰਘ ਦੀ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।
ਗੱਲਬਾਤ ਦੌਰਾਨ ਪਰਿਵਾਰ ਵੱਲੋਂ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਮੁੱਖ ਮੰਗ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨਾ ਹੈ।
ਪਰਿਵਾਰ ਨੇ ਮੋਹਨਜੀਤ ਸਿੰਘ ਸ਼ੇਰੋ ਅਤੇ ਲੱਖਾ ਸਿਧਾਣਾ ਸਮੇਤ ਹੋਰ ਨੌਜਵਾਨ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ। ਭੰਮੇ ਕਲਾਂ ਦੇ ਆਏ ਹੋਏ ਸਾਬਕਾ ਸਰਪੰਚ ਮਹਿੰਦਰ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਉਹ ਅੱਜ ਇਸ ਧਰਨੇ ਵਿੱਚ ਬੈਠੇ ਹੋਏ ਪਰਿਵਾਰਕ ਮੈਂਬਰਾਂ ਨੂੰ ਮਿਲਣ ਹੀ ਆਏ ਸਨ ਪਰ ਉਹਨਾਂ ਨੇ ਇਹੀ ਕਿਹਾ ਹੈ ਕਿ ਜਿਹੜੇ ਵੀ ਵਿਅਕਤੀਆਂ ਨੂੰ ਪੁਲਿਸ ਵੱਲੋਂ ਫੜਿਆ ਗਿਆ ਹੈ ਉਹਨਾਂ ਦੀ ਰਿਹਾਈ ਕੀਤੀ ਜਾਵੇ ਫਿਰ ਹੀ ਉਹ ਸੰਸਕਾਰ ਕਰਨ ਸਬੰਧੀ ਅੱਗੇ ਗੱਲਬਾਤ ਕਰਨਗੇ। ਪਿੰਡ ਵਾਸੀਆਂ ਨੇ ਕਿਹਾ ਕਿ ਉਹ ਦਲਜੀਤ ਸਿੰਘ ਦੇ ਪਿਤਾ ਨਾਲ ਜਾ ਕੇ ਇਸ ਬਾਰੇ ਗੱਲ ਕਰਨਗੇ।
ਹਾਲਾਂਕਿ ਪੰਚਾਇਤ ਅਤੇ ਪਰਿਵਾਰ ਵਿਚਾਲੇ ਹੋਈ ਗੱਲਬਾਤ ਦੌਰਾਨ ਕਿਸੇ ਸਹਿਮਤੀ ਜਾਂ ਹੋਰ ਵਿਚਾਰੇ ਗਏ ਮੁੱਦਿਆਂ ਬਾਰੇ ਪਰਿਵਾਰ ਨੇ ਵਿਸਥਾਰ ਨਾਲ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।