- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਨੂੰ ਲੈ ਕੇ ਸਸਕਾਰ ਦੇ ਪਹਿਲਾਂ ਪਿੰਡ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਅਤੇ ਪਿੰਡ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ। ਸਿਆਸੀ ਆਗੂਆਂ ਨੂੰ ਪਹਿਲਾਂ ਹੀ ਇੱਥੇ ਪਹੁੰਚਣ ਤੋਂ ਮਨ੍ਹਾ ਕੀਤਾ ਗਿਆ ਸੀ। ਦਲਜੀਤ ਸਿੰਘ ਦੀ ਲਾਸ਼ ਪਿੰਡ ’ਚ ਆਉਣ ’ਤੇ ਮਾਹੌਲ ਭਾਵੁਕ ਹੋ ਗਿਆ। ਮ੍ਰਿਤਕ ਦਲਜੀਤ ਕੌਰ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਦੌਰਾਨ ਪਰਿਵਾਰ ਦੇ ਮੈਂਬਰ ਅਤੇ ਪਿੰਡ ਦੇ ਲੋਕ ਮੌਜੂਦ ਰਹੇ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ, ਚੰਡੀਗੜ੍ਹ ਵਿਖੇ ਪੋਸਟਮਾਰਟਮ ਹੋਣ ਤੋਂ ਦਸ ਦਿਨ ਬਾਅਦ, ਸ਼ੁੱਕਰਵਾਰ ਨੂੰ ਉਸਦੇ ਜੱਦੀ ਪਿੰਡ ਵਿੱਚ ਸਸਕਾਰ ਕਰ ਦਿੱਤਾ ਗਿਆ। ਉਸਦੀ ਭੈਣ ਅਮਰਜੀਤ ਕੌਰ, ਚੰਡੀਗੜ੍ਹ ਤੋਂ ਇੱਕ ਐਂਬੂਲੈਂਸ ਵਿੱਚ ਦਲਜੀਤ ਸਿੰਘ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਲੈ ਕੇ ਆਈ।
ਇਸ ਨੂੰ ਲੈ ਕੇ ਸਸਕਾਰ ਦੇ ਪਹਿਲਾਂ ਪਿੰਡ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਅਤੇ ਪਿੰਡ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ। ਸਿਆਸੀ ਆਗੂਆਂ ਨੂੰ ਪਹਿਲਾਂ ਹੀ ਇੱਥੇ ਪਹੁੰਚਣ ਤੋਂ ਮਨ੍ਹਾ ਕੀਤਾ ਗਿਆ ਸੀ। ਦਲਜੀਤ ਸਿੰਘ ਦੀ ਲਾਸ਼ ਪਿੰਡ ’ਚ ਆਉਣ ’ਤੇ ਮਾਹੌਲ ਭਾਵੁਕ ਹੋ ਗਿਆ। ਮ੍ਰਿਤਕ ਦਲਜੀਤ ਕੌਰ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਦੌਰਾਨ ਪਰਿਵਾਰ ਦੇ ਮੈਂਬਰ ਅਤੇ ਪਿੰਡ ਦੇ ਲੋਕ ਮੌਜੂਦ ਰਹੇ।
.jpg)
ਦਲਜੀਤ ਸਿੰਘ ਆਪਣੇ ਪਿੱਛੇ ਪਤਨੀ, ਦੋ ਬੱਚੇ (ਇੱਕ ਬੇਟਾ ਤੇ ਇੱਕ ਬੇਟੀ) ਤੋਂ ਇਲਾਵਾ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਵੀਰਵਾਰ ਨੂੰ ਬਚਤ ਭਵਨ ਪਹੁੰਚੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦਲਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ।
ਪੁਲਿਸ ਪ੍ਰਸ਼ਾਸਨ ਨੇ ਦਲੀਲ ਦਿੱਤੀ ਕਿ ਦਲਜੀਤ ਸਿੰਘ ਦੀ ਹੱਤਿਆ ਕਰਨ ਤੋਂ ਬਾਅਦ ਉਸਦੀ ਲਾਸ਼ ਸੁੱਟ ਦਿੱਤੀ ਗਈ ਸੀ। ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦੇ ਹੋਏ, ਪੁਲਿਸ ਨੇ ਬਠਿੰਡਾ ਏਮਜ਼ ਵਿਖੇ ਪੋਸਟਮਾਰਟਮ ਕਰਵਾਇਆ। ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਰਿਵਾਰ ਵੀ ਦੋ ਧੜਿਆਂ ਵਿੱਚ ਵੰਡਿਆ ਗਿਆ। ਉਸਦੇ ਪਿਤਾ ਜਰਨੈਲ ਸਿੰਘ ਅਤੇ ਉਸਦੇ ਪਰਿਵਾਰ ਨੇ ਉਸਦੀ ਪਤਨੀ, ਭੈਣ ਅਤੇ ਮਾਂ, ਜੋ ਧਰਨੇ 'ਤੇ ਬੈਠੇ ਸਨ, ਨੂੰ ਅੰਤਿਮ ਸੰਸਕਾਰ ਲਈ ਪਿੰਡ ਵਾਪਸ ਆਉਣ ਦੀ ਅਪੀਲ ਕੀਤੀ।
ਇਸ ਤੋਂ ਬਾਅਦ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਮਾਮਲੇ ਦੀ ਸੀ.ਬੀ.ਆਈ. (CBI) ਜਾਂਚ ਅਤੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਦੀ ਮੰਗ ਕੀਤੀ ਸੀ। ਅਦਾਲਤ ਵੱਲੋਂ ਪੀ.ਜੀ.ਆਈ. ਤੋਂ ਪੋਸਟਮਾਰਟਮ ਅਤੇ ਚੰਡੀਗੜ੍ਹ ਵਿੱਚ ਹੀ ਅੰਤਿਮ ਸੰਸਕਾਰ ਕਰਨ ਦਾ ਹੁਕਮ ਸੁਣਾਇਆ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਦੀ ਅਪੀਲ 'ਤੇ ਅਦਾਲਤ ਨੇ ਪਿੰਡ ਵਿੱਚ ਹੀ ਅੰਤਿਮ ਸੰਸਕਾਰ ਕਰਨ ਦੀ ਇਜਾਜ਼ਤ ਦਿੱਤੀ।
ਉਧਰ, ਪੰਜਾਬ ਸਰਕਾਰ ਵੱਲੋਂ ਦਲਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਉਨ੍ਹਾਂ ਦੀ ਪਤਨੀ ਨੂੰ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।
ਦੱਸ ਦੇਈਏ ਕਿ 27 ਅਕਤੂਬਰ ਨੂੰ ਦਲਜੀਤ ਸਿੰਘ ਆਪਣੀ ਬਾਈਕ 'ਤੇ ਬੇਟੀ ਨੂੰ ਸਕੂਲ ਬੱਸ 'ਤੇ ਚੜ੍ਹਾਉਣ ਤੋਂ ਬਾਅਦ ਵਾਪਸ ਘਰ ਨਹੀਂ ਪਰਤਿਆ ਅਤੇ ਦੁਪਹਿਰ ਸਮੇਂ ਪਰਿਵਾਰ ਨੂੰ ਪਿੰਡ ਰਾਮਾਨੰਦੀ ਦੇ ਰਸਤੇ 'ਚ ਉਸ ਦੀ ਮ੍ਰਿਤਕ ਦੇਹ ਪਈ ਹੋਣ ਦੀ ਜਾਣਕਾਰੀ ਮਿਲੀ। ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਦਾ ਦੋਸ਼ ਸੀ ਕਿ ਉਸ ਨੇ ਨਸ਼ਾ ਕਰਨਾ ਛੱਡ ਦਿੱਤਾ ਸੀ ਅਤੇ ਕੁਝ ਲੋਕਾਂ ਵੱਲੋਂ ਉਸ ਨੂੰ ਬੁਲਾਇਆ ਗਿਆ ਅਤੇ ਨਸ਼ੇ ਦੀ ਜ਼ਿਆਦਾ ਮਾਤਰਾ ਦੇਣ ਕਾਰਨ ਉਸ ਦੀ ਮੌਤ ਹੋ ਗਈ।
ਜਿਸ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਸਿਰਸਾ-ਮਾਨਸਾ ਹਾਈਵੇਅ 'ਤੇ ਰੱਖ ਕੇ ਜਾਮ ਲਗਾਉਂਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਰੱਖੀ ਸੀ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਲੱਖਾ ਸਿਧਾਣਾ ਪਿੰਡ ਪਹੁੰਚੇ ਅਤੇ ਮ੍ਰਿਤਕ ਦੇਹ ਨੂੰ ਲੈ ਕੇ ਮਾਨਸਾ ਧਰਨੇ ਵੱਲ ਨਿਕਲ ਪਏ।
ਸ਼ਹਿਰ ਦੇ ਰਾਮਦਿੱਤੇਵਾਲਾ ਚੌਂਕ 'ਚ ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ ਦੌਰਾਨ ਦੋਵਾਂ ਪਾਸਿਆਂ ਤੋਂ ਝੜਪ ਹੋਈ ਅਤੇ ਪੁਲਿਸ ਪਾਰਟੀ 'ਤੇ ਹਮਲਾ ਕਰਨ ਦੇ ਦੋਸ਼ 'ਚ ਥਾਣਾ ਸਿਟੀ-1 ਪੁਲਿਸ ਨੇ 40 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਉਸੇ ਸ਼ਾਮ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਹੋਰ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਸੀ।