- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਣਯੋਗ ਹੈ ਕਿ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਦੁਆਰਾ ਪੋਸਟਮਾਰਟਮ ਕੀਤਾ ਗਿਆ ਹੈ। ਇਸ ਬਾਅਦ ਦਲਜੀਤ ਦੇ ਪਿਤਾ ਜਰਨੈਲ ਸਿੰਘ ਮੋਰਚਰੀ ਤੋਂ ਵਾਪਸ ਪਰਤ ਗਏ। ਇਸ ਮਾਮਲੇ ਨੂੰ ਲੈ ਕੇ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਵੀ ਹਾਈਕੋਰਟ ਪਹੁੰਚੀ ਸੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦਲਜੀਤ ਸਿੰਘ ਦੀ ਮੌਤ ਬਾਅਦ ਉਸ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਚੱਲ ਰਿਹਾ ਰੇੜਕਾ ਖ਼ਤਮ ਹੋ ਗਿਆ ਹੈ। ਪੰਜਾਬ ਅਤੇ ਹਰਿਆਦਾ ਹਾਈਕੋਰਟ ਵੱਲੋਂ ਦਲਜੀਤ ਸਿੰਘ ਦਾ ਸਸਕਾਰ ਪੋਸਟਮਾਰਟਮ ਦੇ ਬਾਅਦ ਚੰਡੀਗੜ੍ਹ ਵਿੱਚ ਕਰਨ ਦੇ ਹੁਕਮ ਦਿੱਤੇ ਸਨ, ਪਰ ਪਰਿਵਾਰ ਵੱਲੋਂ ਕੀਤੀ ਮੰਗ ਬਾਅਦ ਸਸਕਾਰ ਪਰਿਵਾਰ ਵੱਲੋਂ ਭੰਮੇ ਕਲਾਂ ਹੀ ਕਰਨ ਦੇ ਆਦੇਸ਼ ਦੇ ਦਿੱਤੇ ਗਏ। ਹੁਣ ਵੀਰਵਾਰ 5 ਨਵੰਬਰ ਨੂੰ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਹੋਵੇਗਾ। ਹਾਈਕੋਰਟ ਵੱਲੋਂ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਦੁਆਰਾ ਪੋਸਟਮਾਰਟਮ ਕੀਤਾ ਗਿਆ ਹੈ। ਇਸ ਬਾਅਦ ਦਲਜੀਤ ਦੇ ਪਿਤਾ ਜਰਨੈਲ ਸਿੰਘ ਮੋਰਚਰੀ ਤੋਂ ਵਾਪਸ ਪਰਤ ਗਏ। ਇਸ ਮਾਮਲੇ ਨੂੰ ਲੈ ਕੇ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਵੀ ਹਾਈਕੋਰਟ ਪਹੁੰਚੀ ਸੀ। ਪਰਿਵਾਰ ਦੀ ਮੰਗ ਸੀ ਕਿ ਦਲਜੀਤ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੀ ਬਜਾਏ ਉਸ ਦੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਹੀ ਕੀਤਾ ਜਾਵੇ, ਜਿਸ ਨੂੰ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਪਰਿਵਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅੰਤਿਮ ਸੰਸਕਾਰ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰ ਹੀ ਸ਼ਾਮਲ ਹੋ ਸਕਣਗੇ। ਕਿਸੇ ਵੀ ਸਿਆਸੀ ਪਾਰਟੀ ਜਾਂ ਹੋਰ ਜਥੇਬੰਦੀ ਨੁਮਾਇੰਦਾ ਇਸ ਵਿੱਚ ਸ਼ਾਮਲ ਨਹੀਂ ਹੋਵੇਗਾ।
ਇਹ ਵੀ ਦੱਸਣਯੋਗ ਹੈ ਕਿ 35 ਸਾਲਾ ਦਲਜੀਤ ਸਿੰਘ ਦੀ ਮ੍ਰਿਤਕ ਦੇਹ 27 ਅਕਤੂਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰਮਾਨੰਦੀ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਉਸ ਦੀ ਮੌਤ ਨੂੰ ਪਰਿਵਾਰਕ ਮੈਂਬਰ ਨਸ਼ੇ ਦੀ ਓਵਰਡੋਜ਼ ਨਾਲ ਹੋਈ ਦੱਸ ਰਹੇ ਸੀ ਅਤੇ ਪੁਲਿਸ ਨੇ ਇਸ ਨੂੰ ਕਤਲ ਮਾਮਲਾ ਦੱਸਿਆ ਹੈ। ਦੋਨਾਂ ਵੱਲੋਂ ਅਲੱਗ ਦਾਅਵਾ ਕੀਤਾ ਗਿਆ ਸੀ। ਪਰਿਵਾਰ ਨੇ ਨਿਰਪੱਖ ਜਾਂਚ ਅਤੇ ਦੁਆਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
---
ਦੋ ਬੱਚਿਆਂ ਦਾ ਪਿਤਾ ਸੀ ਦਲਜੀਤ ਸਿੰਘ
35 ਸਾਲਾ ਦਲਜੀਤ ਸਿੰਘ ਦਾ ਪਿਤਾ ਜਰਨੈਲ ਸਿੰਘ ਪਸ਼ੂ ਪਾਲਣ ਮਹਿਕਮੇ ਦਾ ਸੇਵਾਮੁਕਤ ਕਰਮਚਾਰੀ ਹੈ। ਛੋਟੀ ਕਿਸਾਨੀ ਨਾਲ ਸਬੰਧਤ ਇਸ ਪਰਿਵਾਰ ਦੀ ਕਰਜ਼ੇ ’ਚ ਜ਼ਮੀਨ ਚਲੀ ਗਈ ਅਤੇ 12 ਜਮਾਤਾਂ ਪਾਸ ਕਰਨ ਮਗਰੋਂ ਦਲਜੀਤ ਸਿੰਘ ਰੁਜ਼ਗਾਰ ਵਿਹੂਣਾ ਸੀ। ਉਸ ਦਾ ਪਿਤਾ ਅਤੇ ਮਾਂ ਸ਼ਿੰਦਰ ਕੌਰ ਦੋਨੋਂ ਅੰਮ੍ਰਿਤਧਾਰੀ ਸੀ। ਦਲਜੀਤ ਸਿੰਘ ਆਪਣੇ ਪਿੱਛੇ ਇੱਕ 14 ਸਾਲਾਾ ਦਾ ਲੜਕਾ ਅਤੇ ਛੇ ਸਾਲਾਂ ਦੀ ਬੱਚੀ ਛੱਡ ਗਿਆ ਹੈ।