ਡੀਏਵੀ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਫੇਅਰਵੈੱਲ ਪਾਰਟੀ
ਨਜ਼ਦੀਕੀ ਪਿੰਡ ਅਕਬਰਪੁਰ ਖੁਡਾਲ ਡੀਏਵੀ
Publish Date: Sun, 22 Mar 2026 06:58 PM (IST)
Updated Date: Mon, 23 Mar 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪਿੰਡ ਅਕਬਰਪੁਰ ਖੁਡਾਲ ਡੀਏਵੀ ਪਬਲਿਕ ਸਕੂਲ ਵੱਲੋਂ ਕਲਾਸ ਦਸਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਗਮ ਦਾ ਮਕਸਦ ਵਿਦਿਆਰਥੀਆਂ ਨੂੰ ਖੁਸ਼ਗਵਾਰ ਯਾਦਾਂ ਦੇ ਨਾਲ ਵਿਦਿਆ ਕਰਨਾ ਸੀ। ਕਾਰਜਕ੍ਰਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਵੱਲੋਂ ਦੀਵੇ ਬਾਲ ਕੇ ਕੀਤੀ ਗਈ। ਵਿਦਿਆਰਥੀਆਂ ਵੱਲੋਂ ਰੰਗ-ਬਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਗਿੱਧਾ, ਭੰਗੜਾ ਅਤੇ ਗੀਤ-ਸੰਗੀਤ ਸ਼ਾਮਲ ਸਨ। ਇਸ ਦੌਰਾਨ ਕਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ। ਅੰਤ ਵਿੱਚ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਦਿੱਤੇ ਗਏ ਅਤੇ ਸਾਰੇ ਵਿਦਿਆਰਥੀਆਂ ਨੇ ਇਕ-ਦੂਜੇ ਨਾਲ ਤਸਵੀਰਾਂ ਖਿੱਚਵਾ ਕੇ ਇਸ ਦਿਨ ਨੂੰ ਯਾਦਗਾਰ ਬਣਾਇਆ। ਇਹ ਵਿਦਿਆਗੀ ਪਾਰਟੀ ਵਿਦਿਆਰਥੀਆਂ ਲਈ ਇਕ ਅਣਭੁੱਲਾ ਅਨੁਭਵ ਸਾਬਤ ਹੋਈ।