ਡੀਏਵੀ ਪਬਲਿਕ ਸਕੂਲ, ਮਾਨਸਾ ’ਚ ‘ਬਾਲੀਵੁੱਡ ਬੀਟਸ’ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ ਡੀ.ਏ.ਵੀ. ਪਬਲਿਕ ਸਕੂਲ, ਮਾਨਸਾ ਵਿੱਚ
Publish Date: Sun, 25 Oct 2026 06:37 PM (IST)
Updated Date: Sun, 25 Oct 2026 06:40 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਡੀਏਵੀ ਪਬਲਿਕ ਸਕੂਲ ਮਾਨਸਾ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਵਧਾਉਣ ਦੇ ਉਦੇਸ਼ ਨਾਲ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ‘ਬਾਲੀਵੁੱਡ ਬੀਟਸ’ ਸੋਲੋ ਡਾਂਸ ਮੁਕਾਬਲਾ ਕਰਵਾਇਆ। ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬਾਲੀਵੁੱਡ ਗੀਤਾਂ ਦੀਆਂ ਧੁਨਾਂ ’ਤੇ ਸ਼ਾਨਦਾਰ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਨੇ ਆਪਣੇ ਗੀਤਾਂ ਦੇ ਅਨੁਸਾਰ ਸੁੰਦਰ ਪਹਿਰਾਵੇ ਪਹਿਨ ਕੇ ਮੰਚ ’ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਡਾਂਸ, ਹਾਵ-ਭਾਵ ਤੇ ਆਤਮ-ਵਿਸ਼ਵਾਸ ਨੇ ਪ੍ਰੋਗਰਾਮ ਨੂੰ ਹੋਰ ਵੀ ਦਿਲਚਸਪ ਬਣਾ ਦਿੱਤਾ। ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਭਾਗ ਲਿਆ। ਮੁਕਾਬਲੇ ਵਿੱਚ ਅਧਿਆਪਿਕਾ ਸ਼ਸ਼ੀ ਬਾਲਾ ਨੇ ਜੱਜ ਦੀ ਭੂਮਿਕਾ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਡਾਂਸ, ਤਾਲਮੇਲ, ਹਾਵ-ਭਾਵ ਤੇ ਆਤਮ-ਵਿਸ਼ਵਾਸ ਦੇ ਆਧਾਰ ’ਤੇ ਫ਼ੈਸਲਾ ਕੀਤਾ। ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਜਮਾਤ ਪਹਿਲੀ – ਰੋਜ਼ ਦੇ ਸਮ੍ਰਿਧੀ ਵਿਸ਼ਵਕਰਮਾ, ਹਰਕੀਰਤ ਸਿੰਘ, ਅੰਜਰੀਨ ਕੌਰ, ਜਮਾਤ ਪਹਿਲੀ –ਸਨਫਲਾਵਰ ਦੇ ਚਿਤਰਾਂਸ਼ ਚੌਹਾਨ, ਕ੍ਰਿਤਿਕਾ, ਸਾਗਰ ਗੋਇਲ, ਜਮਾਤ ਦੂਜੀ–ਰੋਜ਼ ਦੇ ਲਲਿਤ ਗੋਇਲ, ਪਰਨੀਤ ਕੌਰ, ਕਵਿਸ਼ ਜਿੰਦਲ, ਐਸ਼ਦੀਪ ਕੌਰ, ਜਮਾਤ ਦੂਜੀ–ਸਨਫਲਾਵਰ ਦੇ ਗੁਹਾਨ ਗਰਗ, ਰਿਚਾ ਸੋਨੀ, ਰਿਆਂਸ਼ੀ, ਰਜਤ ਰਿਸ਼ੀ ਸ਼ਾਮਲ ਹਨ। ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਵਿਚ ਮਦਦ ਕਰਦੀਆਂ ਹਨ। ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਬੱਚਿਆਂ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਟਰਾਫੀ ਪਰਦਾਨ ਕੀਤੀ। ਇਹ ਪ੍ਰੋਗਰਾਮ ਖੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਸੰਪੰਨ ਹੋਇਆ।