ਡੀਏਵੀ ਸਕੂਲ ਮਾਨਸਾ ਦਾ 10ਵੀਂ ਦਾ ਨਤੀਜਾ ਸ਼ਾਨਦਾਰ
ਡੀਏਵੀ ਸਕੂਲ, ਮਾਨਸਾ ਦਾ ਕਲਾਸ
Publish Date: Thu, 16 Apr 2026 05:51 PM (IST)
Updated Date: Thu, 16 Apr 2026 05:54 PM (IST)

- ਸਮੀਕਸ਼ਾ 98.4 ਫ਼ੀਸਦੀ ਨਾਲ ਪਹਿਲੇ ਸਥਾਨ ’ਤੇ, ਸਕੂਲ ’ਚ ਖੁਸ਼ੀ ਦੀ ਲਹਿਰ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਡੀਏਵੀ ਸਕੂਲ ਮਾਨਸਾ ਦੀ ਕਲਾਸ 10ਵੀਂ ਦਾ ਇਸ ਸਾਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਸਾਲ ਸਮੀਕਸ਼ਾ ਨੇ 98.4 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਆਯੁਸ਼ੀ ਮੀਨਾ ਅਤੇ ਮਨਜੋਤ ਕੌਰ ਨੇ 97.8 ਫ਼ੀਸਦੀ ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅਮਨ ਨੇ 97.6 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ। ਸਕੂਲ ਦਾ ਕੁੱਲ੍ਹ ਨਤੀਜਾ ਵੀ ਬਹੁਤ ਹੀ ਕਾਬਿਲ-ਏ- ਤਾਰੀਫ਼ ਰਿਹਾ। ਕੁੱਲ੍ਹ 32 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ, 63 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 86 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮੇਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਅਗਵਾਈ ਦਾ ਪ੍ਰਤੀਕ ਹਨ। ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਨਤੀਜੇ ਸਕੂਲ ਦੀ ਮਿਹਨਤੀ ਟੀਮ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦਰਸਾਉਂਦੇ ਹਨ। ਇਸ ਮੌਕੇ ਸਕੂਲ ਪਰਿਵਾਰ ਨੇ ਇਸ ਸ਼ਾਨਦਾਰ ਉਪਲਬਧੀ ’ਤੇ ਮਾਣ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।