ਪੰਜਾਬ ’ਚ ਹੁਣ 9 ਜੁਲਾਈ ਤੋਂ ਡੀਸੀ ਦਫ਼ਤਰੀ ਲਗਾਉਣਗੇ ਧਰਨੇ, ਕਾਮੇ ਪਏ ਸੰਘਰਸ਼ ਦੇ ਰਾਹ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਮਾਨਸਾ ਦੇ
Publish Date: Mon, 06 Jul 2026 05:13 PM (IST)
Updated Date: Mon, 06 Jul 2026 05:15 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਮਾਨਸਾ ਦੇ ਪ੍ਰਧਾਨ ਅਤੇ ਵਧੀਕ ਕਾਨੂੰਨੀ ਸਲਾਹਕਾਰ ਸੂਬਾ ਬਾਡੀ ਹਰਪ੍ਰੀਤ ਸਿੰਘ ਬਿੱਟੂ ਵੱਲੋਂ ਦੱਸਿਆ ਗਿਆ ਕਿ ਡੀਸੀ ਦਫਤਰ ਕਰਮਚਾਰੀ ਯੂਨੀਅਨ, ਪੰਜਾਬ ਦੀ ਇੱਕ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਸੂਬਾ ਸਕੱਤਰ ਨਰਿੰਦਰ ਸਿੰਘ ਚੀਮਾ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਸੂਬਾ ਆਗੂਆਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੇ ਭਾਗ ਲਿਆ। ਇਸ ਮੌਕੇ ਸੂਬਾ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਦੱਸਿਆ ਕਿ ਡੀ.ਸੀ. ਦਫਤਰਾਂ ਵਿੱਚ ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100 ਫ਼ੀਸਦੀ ਕਰਨਾ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਪ੍ਰਮੋਸ਼ਨ ਰਾਹੀਂ ਭਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜਰਬਾ ਘਟਾ ਕੇ 2 ਸਾਲ ਕਰਨਾ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਲਈ ਕੋਟਾ ਵਧਾ ਕੇ 25 ਪ੍ਰਤੀਸ਼ਤ ਕਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਪਹੁੰਚੇ ਪੈਨਲ ਅਨੁਸਾਰ ਤਰੱਕੀਆਂ ਕਰਨਾ, ਤਹਿਸੀਲਾਂ ਵਿੱਚ ਸੁਪਰਡੈਂਟ (ਮਾਲ ਤੇ ਰਿਕਾਰਡ) ਅਸਾਮੀ ਦੀ ਰਚਨਾ ਕਰਨਾ, ਜਿਲ੍ਹਾ ਮਾਲ ਅਫਸਰਾਂ ਦੀਆਂ ਅਦਾਲਤਾਂ ਵਿੱਚ ਰੀਡਰ ਦੀ ਪੋਸਟ ਸੀਨੀਅਰ ਸਹਾਇਕ ਦੀ ਕਰਨਾ ਅਤੇ ਨਾਲ ਇੱਕ ਅਹਿਲਮਦ (ਕਲਰਕ) ਦੀ ਅਸਾਮੀ ਦੀ ਰਚਨਾ ਕਰਨਾ, ਡੀ.ਸੀ. ਦਫਤਰਾਂ ਦੇ ਸੁਪਰਡੈਂਟ ਗ੍ਰੇਡ-1 ਦੀ ਅਗਲੀ ਪ੍ਰਮੋਸ਼ਨ ਡਵੀਜ਼ਨ ਪੱਧਰ ਤੇ ਅਧੀਨ ਸਕੱਤਰ ਵਜੋਂ ਕਰਨਾ, ਨਾਰਮਜ ਅਨੁਸਾਰ ਡੀਸੀ ਦਫ਼ਤਰਾਂ, ਐਸਡੀਐਮ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਅਸਾਮੀਆਂ ਦੀ ਰਚਨਾ ਕਰਨਾ, ਅੰਤਰ ਜਿਲ੍ਹਾ ਬਦਲੀਆਂ ਸਬੰਧੀ ਦੋਨਾਂ ਜ਼ਿਲ੍ਹਿਆਂ ਪਾਸੋਂ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਹੋਣ ਵਾਲੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹੁਕਮ ਜਾਰੀ ਕਰਨ, ਰਜਿਸਟਰੀ ਕਲਰਕ ਦੇ ਪੇਪਰ ਪਾਸ ਸਮੂਹ ਕਰਮਚਾਰੀਆਂ ਨੂੰ ਹੀ ਰਜਿਸਟਰੀ ਕਲਰਕ ਤਾਇਨਾਤ ਕਰਨ, ਡੀ.ਸੀ. ਦਫਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀਆਂ ਨੂੰ 5% ਪ੍ਰਸ਼ਾਸ਼ਕੀ ਭੱਤਾ ਦੇਣ ਬਾਰੇ, ਸੁਪਰਡੈਂਟ ਗ੍ਰੇਡ-1 ਦੀਆਂ ਖਾਲੀ ਪਈਆਂ ਅਸਾਮੀਆਂ ਤੇ ਪ੍ਰਮੋਸ਼ਨਾ ਕਰਨਾ, ਆਊਟਸੋਰਸ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨ ਅਤੇ ਪੱਕੇ ਕਰਨਾ, ਮਿਤੀ 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪਹਿਲੇ ਕਰਮਚਾਰੀਆਂ ਦੀ ਤਰ੍ਹਾਂ ਬਣਦੀ ਮੁੱਢਲੀ ਤਨਖਾਹ ਦੇਣਾ, ਪੁਰਾਣੀ ਪੈਨਸ਼ਨ, ਏ.ਸੀ.ਪੀ. ਸਕੀਮ ਬਹਾਲ ਕਰਨ ਅਤੇ 18% ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਜੱਥੇਬੰਦੀ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਤੇ ਥਾਣਾ ਜੰਡਿਆਲਾ ਗੁਰੂ, ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਅਣਮਨੁੱਖੀ ਵਤੀਰਾ ਕਰਕੇ ਤਸ਼ੱਦਦ ਕਰਨ ਵਾਲੇ ਸਬੰਧਿਤ ਪੁਲਿਸ ਕਰਮੀਆਂ ਤੇ ਕਾਰਵਾਈ ਕਰਨਾ ਆਦਿਕ ਮੰਗਾਂ ਸਰਕਾਰ ਵੱਲ ਲੰਬੇ ਸਮੇਂ ਤੋਂ ਲੰਬਿਤ ਪਈਆਂ ਹਨ। ਵਿੱਤੀ ਕਮਿਸ਼ਨਰ (ਮਾਲ) ਨਾਲ ਮਿਤੀ 07-05-2026 ਅਤੇ ਫਿਰ ਮਾਲ ਮੰਤਰੀ ਪੰਜਾਬ ਨਾਲ ਮਿਤੀ 30-06-2026 ਨੂੰ ਹੋਈਆਂ ਮੀਟਿੰਗਾਂ ਵਿੱਚ ਕਿਸੇ ਮੰਗ ਦੀ ਪੂਰਤੀ ਨਹੀਂ ਹੋਈ, ਜਿਸ ਦੇ ਰੋਸ ਵਜੋਂ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ ਸਾਰੇ ਆਗੂਆਂ ਦੇ ਆਏ ਵਿਚਾਰਾਂ ਦੇ ਮੱਦੇਨਜ਼ਰ ਫੈਸਲਾ ਲੈਂਦੇ ਹੋਏ ਸਰਕਾਰ ਨੂੰ ਨੋਟਿਸ ਭੇਜਦੇ ਹੋਏ ਮਿਤੀ 09-07-2026 ਤੋਂ 12-07-2026 ਤੱਕ ਕਲਮਛੋੜ/ਕੰਪਿਊਟਰ ਬੰਦ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਵਾਨੀ ਦਿੱਤੀ ਗਈ ਕਿ ਜੇਕਰ ਇਸ ਦੌਰਾਨ ਵੀ ਉਨਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਮਿਤੀ 12-07-2026 ਨੂੰ ਆਨਲਾਈਨ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਖਤ ਫੈਸਲੇ ਲਏ।