ਡੀਸੀ ਦਫ਼ਤਰਾਂ ਦੇ ਕਰਮਚਾਰੀ ਹੜਤਾਲ ਤੇ ਲੋਕ ਖੱਜਲ ਖੁਆਰ ਡੀਸੀ ਦਫ਼ਤਰ ਦ ੇdc office, mansa
Publish Date: Thu, 23 Jul 2026 04:21 PM (IST)
Updated Date: Thu, 23 Jul 2026 04:22 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੰਜਾਬ ਭਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ 23 ਤੋਂ 26 ਜੁਲਾਈ ਤੱਕ ਕਲਮ ਛੋੜ ਹੜਤਾਲ ਕਰ ਦਿੱਤੀ ਗਈ ਹੈ। ਇਸ ਦੌਰਾਨ ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦਾ ਕੰਮ ਪੂਰਨ ਤੌਰ ਤੇ ਠੱਪ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਦਫ਼ਤਰਾਂ ਵਿਚ ਆਪਣੇ ਕੰਮ ਕਾਜ ਨੂੰ ਕਰਵਾਉਣ ਲਈ ਆਉਣ ਵਾਲੇ ਲੋਕ ਵੀ ਖੱਜਲ ਖੁਆਰ ਹੋ ਰਹੇ ਹਨ। ਡੀਸੀ ਦਫ਼ਤਰ ਮਾਨਸਾ ਦੇ ਪ੍ਰਧਾਨ ਅਤੇ ਵਧੀਕ ਕਾਨੂੰਨੀ ਸਲਾਹਕਾਰ, ਸੂਬਾ ਬਾਡੀ ਹਰਪ੍ਰੀਤ ਸਿੰਘ ਬਿੱਟੂ, ਜਸਵੰਤ ਸਿੰਘ, ਸੁਖਵਿੰਦਰ ਸਿੰਘ ਅਤੇ ਰਮਨਦੀਪ ਕੌਰ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ 26 ਜੁਲਾਈ 2026 ਨੂੰ ਸੂਬਾ ਬਾਡੀ ਵੱਲੋਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸਨੂੰ ਜ਼ਿਲ੍ਹਾ ਮਾਨਸਾ ਵਿਚ ਪੂਰਨ ਤੌਰ ‘ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਨਾਲ ਹੀ ਇਹ ਵੀ ਕਿਹਾ ਗਿਆ ਕਿ ਸਾਡੀ ਹੜਤਾਲ ਦੌਰਾਨ ਆਮ ਪਬਲਿਕ ਨੂੰ ਆਉਣ ਵਾਲੀ ਪ੍ਰੇਸ਼ਾਨੀ ਦੀ ਪੂਰਨ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਡੀਸੀ ਦਫ਼ਤਰ ਯੂਨੀਅਨ ਦੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ। ਇਸ ਤੋਂ ਪਹਿਲਾਂ ਮੀਟਿੰਗਾਂ ਵੀ ਹੋਈਆਂ ਪਰ ਮੀਟਿੰਗਾਂ ਬੇਸਿੱਟਾ ਰਹੀਆਂ। ਉਨ੍ਹਾਂ ਕਿਹਾ ਕਿ ਅੱਜ ਸਮੂਹ ਸਮੂਹ ਕਰਮਚਾਰੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਏਸੀਪੀ ਸਕੀਮ, 18 ਫ਼ੀਸਦੀ ਡੀਏ ਦੀਆਂ ਕਿਸ਼ਤਾਂ ਦਾ ਭੁਗਤਾਨ, ਡੀਸੀ ਆਫ਼ਿਸ ਕਰਮਚਾਰੀ ਯੂਨੀਅਨ ਵੇਤਨ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸੰਘਰਸ਼ ਨੂੰ ਹੋਰ ਜ਼ਿਆਦਾ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਡੀਸੀ ਦਫਤਰ ਮਾਨਸਾ ਦੇ ਜਗਸੀਰ ਸਿੰਘ, ਮਨਜੀਤ ਸਿੰਘ, ਮੋਹਨ ਲਾਲ, ਨਵਨੀਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਹਰਵਿੰਦਰ ਸਿੰਘ, ਹਰਬੰਸ ਕੌਰ, ਗੁਰਮੇਲ ਕੌਰ, ਰੀਤਿਕਾ ਰਾਣੀ, ਅਮਨਦੀਪ ਕੌਰ, ਆਦਿ ਕਰਮਚਾਰੀ ਹਾਜ਼ਰ ਸਨ। ਇਕ ਪਾਸੇ ਜਿੱਥੇ ਇੰਨ੍ਹਾਂ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ, ਉਥੇ ਹੀ ਦੂਜੇ ਪਾਸੇ ਦਫ਼ਤਰਾਂ ਵਿਚ ਆਪਣੇ ਕੰਮ ਕਾਜ ਨੂੰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਮਹਿੰਦਰ ਸਿੰਘ ਅਤੇ ਕਰਮ ਸਿੰਘ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਹਨ, ਪਰ ਸਰਕਾਰ ਨੂੰ ਤੁਰੰਤ ਇੰਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਤਾਂ ਕਿ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਦੂਰ ਕੀਤਾ ਜਾ ਸਕੇ।