ਸੁਰਿੰਦਰ ਲਾਲੀ, ਮਾਨਸਾ : ਬੁੱਧਵਾਰ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਉÎੱਗਰ ਸਿੰਘ ਮੀਰਪੁਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੂਬਾ ਆਗੂ ਡਾ. ਦਰਸ਼ਨਪਾਲ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਮੀਟਿੰਗ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ 27ਨਵੰਬਰ ਨੂੰ ਕਿਸਾਨਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਗੰਨਾ ਕਿਸਾਨਾਂ ਦੇ ਬਕਾਏ ਤੇ ਗੰਨੇ ਦੀ ਤੁਰੰਤ ਪਿੜਾਈ ਸ਼ੁਰੂ ਕਰਨ, ਪਰਾਲੀ ਸਾੜਨ ਸਬੰਧੀ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕਰਨ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਇਵਜ਼ ਵਿੱਚ ਸਰਕਾਰ ਵੱਲੋਂ ਐਲਾਨੇ ਗਏ 100 ਰੁਪਏ ਕੁਇੰਟਲ ਦੇ ਹਿਸਾਬ ਨਾਲ ਰਾਹਤ ਤੁਰੰਤ ਦੇਣ ਆਦਿ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਡੀਸੀ ਦਫਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਭਜਨ ਸਿੰਘ ਘੁੰਮਣ ਜ਼ਿਲ੍ਹਾ ਸਕੱਤਰ ਨੇ ਦੱਸਿਆ ਕਿ ਜਥੇਬੰਦੀ ਦੀ ਜ਼ਿਲ੍ਹਾ ਮਾਨਸਾ ਇਕਾਈ ਵੱਲੋਂ 27 ਨਵੰਬਰ ਨੂੰ ਡੀਸੀ ਦਫਤਰ ਮਾਨਸਾ ਅੱਗੇ ਸੰਘਰਸ਼-ਸ਼ੀਲ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ 29-30 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਮੀਟਿੰਗ ਵਿੱਚ ਸਮੁੱਚੀਆਂ ਜਥੇਬੰਦੀਆਂ ਦੇ ਨਾਲ ਹਾਜ਼ਰ ਹੋਣ ਸਬੰਧੀ ਡਿਊਟੀਆਂ ਲਾਈਆਂ ਗਈਆਂ। ਇਸ ਦੇ ਨਾਲ ਹੀ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਜ਼ਬਰੀ ਨਵਾਂ ਸ਼ਹਿਰ ਰੱਖਣ ਸਬੰਧੀ ਇਨਸਾਫ ਦਿਵਾਉਣ ਤੱਕ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੇ ਹੋਰ ਵੀ ਕਈ ਲੋਕਲ ਮਸਲੇ ਵਿਚਾਰੇ ਗਏ। ਇਸ ਮੀਟਿੰਗ ਵਿੱਚ ਕੇਵਲ ਸਿੰਘ ਅਕਲੀਆ, ਜੁਗਰਾਜ ਸਿੰਘ ਗੋਰਖਨਾਥ, ਸੁਖਪਾਲ ਸਿੰਘ, ਭੋਲਾ ਸਿੰਘ ਮਾਨਸਾ, ਜਗਦੇਵ ਸਿੰਘ, ਮੰਦਰ ਸਿੰਘ, ਲਾਭ ਸਿੰਘ ਦਲੀਏਵਾਲੀ, ਗੁਰਮੇਲ ਸਿੰਘ ਕੋਠੇ ਅਸਪਾਲ, ਚਮਕੌਰ ਸਿੰਘ ਪੱਖੋ, ਬਿੰਦਰ ਸਿੰਘ, ਗੁਰਲਾਲ ਸਿੰਘ ਖਿਆਲਾ, ਰਾਮਭਗਤ, ਰੋਸ਼ਨ ਸਿੰਘ, ਪ੍ਰਤਾਪ ਸਿੰਘ, ਵਕੀਲ ਸਿੰਘ, ਗੁਰਚਰਨ ਸਿੰਘ ਸਾਰੋਂ ਮਾਨਸਾ ਤੋਂ ਇਲਾਵਾ ਬਹੁਤ ਸਾਰੇ ਕਿਸਾਨਾਂ ਨੇ ਹਿੱਸਾ ਲਿਆ।

ਇਸ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਮਾਨਸਾ ਜਿਲ੍ਹੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਮਹੂਰੀ ਕਿਸਾਨ ਸਭਾ ਦੇ ਆਗੂ ਮਾਸਟਰ ਸੁਖਦੇਵ ਸਿੰਘ ਅਤਲਾ ਦੀ ਪ੍ਰਧਾਨਗੀ ਹੇਠ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਹੋਈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਭਜਨ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ (ਸਾਂਬਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂਆਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ 27 ਨਵੰਬਰ ਨੂੰ ਮਾਨਸਾ ਡੀ.ਸੀ. ਦਫਤਰ ਅੱਗੇ ਦਿੱਤੇ ਜਾਣ ਧਰਨੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਡੀ.ਸੀ. ਮਾਨਸਾ ਰਾਹੀਂ ਭਾਰਤ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਰਾਮਫਲ ਸਿੰਘ ਚੱਕ ਅਲੀਸ਼ੇਰ, ਭੋਲਾ ਸਿੰਘ ਸਮਾਉਂ, ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ ਦੂਲੋਵਾਲ, ਮਾਸਟਰ ਸੁਖਦੇਵ ਸਿੰਘ ਅਤਲਾ, ਕੁੱਲ ਹਿੰਦ ਕਿਸਾਨ ਸਭਾ (ਸਾਂਬਰ) ਦੇ ਦਲਜੀਤ ਸਿੰਘ ਮਾਨਸ਼ਾਹੀਆ, ਕਿ੍ਰਸ਼ਨ ਚੌਹਾਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਉÎੱਗਰ ਸਿੰਘ ਮੀਰਪੁਰੀਆ, ਕੇਵਲ ਸਿੰਘ ਅਕਲੀਆ ਤੋਂ ਇਲਾਵਾ ਭੋਲਾ ਸਿੰਘ, ਬਿੰਦਰ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਕਰਨੈਲ ਸਿੰਘ ਮਾਨਸਾ, ਪਾਲ ਸਿੰਘ ਮਾਨਸਾ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਨੇ ਭਾਗ ਲਿਆ।