ਪੁਲਿਸ ਸਟੇਸ਼ਨ ਤੋਂ ਬਰੇਟਾ ਕੈਂਚੀਆਂ ਵਾਲੀ ਸੜਕ ਬਣਾਉਣ ਦੀ ਮੰਗ
ਸਥਾਨਕ ਸ਼ਹਿਰ ਦੀ ਪੁਲਿਸ ਸਟੇਸ਼ਨ ਤੋਂ ਲੈ
Publish Date: Wed, 01 Apr 2026 06:29 PM (IST)
Updated Date: Thu, 02 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸ਼ਹਿਰ ਦੀ ਪੁਲਿਸ ਸਟੇਸ਼ਨ ਤੋਂ ਲੈ ਕੇ ਬਰੇਟਾ ਕੈਂਚੀਆਂ ਨੂੰ ਜਾਣ ਵਾਲੀ ਸੜਕ ਦੀ ਹਾਲਤ ਦਿਨ ਪ੍ਰਤੀ ਦਿਨ ਬਦਤਰ ਹੁੰਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੜਕ ਤੇ ਪਏ ਖੱਡੇ ਤੇ ਖਿੱਲਰ ਰਹੀ ਬਜਰੀ ਨੇ ਦੁਕਾਨਦਾਰਾਂ ਅਤੇ ਰਾਹਗੀਰਾਂ ਦੇ ਨੱਕ ’ਚ ਦਮ ਕੀਤਾ ਹੋਇਆ ਹੈ। ਇਨ੍ਹਾਂ ਟੋਇਆਂ ਸਬੰਧੀ ਹਮੇਸ਼ਾ ਕੋਈ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਪਰ ਸਬੰਧਿਤ ਅਧਿਕਾਰੀਆਂ ਦਾ ਇਸ ਪਾਸੇ ਕੋਈ ਵੀ ਧਿਆਨ ਨਹੀਂ। ਲੋਕਾਂ ਦੀ ਮੰਗ ਹੈ ਕਿ ਸੜਕ ਦੀ ਜਲਦ ਤੋਂ ਜਲਦ ਸਾਰ ਲੈ ਕੇ ਲੋਕਾਂ ਨੂੰ ਨਿਜਾਤ ਦਿਵਾਈ ਜਾਵੇ।