ਹਰਕ੍ਰਿਸ਼ਨ ਸ਼ਰਮਾ, ਮਾਨਸਾ : ਘੱਗਰ ਦਰਿਆ 'ਚ ਮੀਹਾਂ ਦੇ ਮੌਸਮ ਦੌਰਾਨ ਆਉਂਦੇ ਪਾਣੀ ਕਾਰਨ ਕਈ ਵਾਰ ਕਈ ਪਿੰਡਾਂ ਨੂੰ ਮਾਰ ਪੈਂਦੀ ਰਹੀ ਹੈ, ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੀ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੀਆਂ ਕੋਸ਼ਿਸਾਂ ਪਹਿਲਾਂ ਹੀ ਕੀਤੀਆਂ ਜਾਣ ਲੱਗਦੀਆਂ ਹਨ।

ਪ੍ਰਸ਼ਾਸਨ ਵੱਲੋਂ ਸੰਭਾਵੀ ਹੜਾਂ੍ਹ ਦੇ ਮੱਦੇਨਜ਼ਰ ਘੱਗਰ ਦਰਿਆ ਦੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰਰੀਤ ਸਿੰਘ ਨੇ ਚਾਂਦਪੁਰਾ ਬੰਨ੍ਹ ਦਾ ਦੌਰਾ ਕਰਨ ਪੁੱਜੇ। ਉਨਾਂ੍ਹ ਚਾਂਦਪੁਰਾ ਬੰਨ੍ਹ ਵਿਖੇ ਘੱਗਰ ਦਰਿਆ ਦੇ ਪਾਣੀ ਦੀ ਸਮਰੱਥਾ ਬਾਰੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਤੇ ਬਰਸਾਤ ਦੌਰਾਨ ਪਾਣੀ ਦੇ ਪੱਧਰ 'ਤੇ ਨਜ਼ਰ ਬਣਾਏ ਰੱਖਣ ਦੇ ਆਦੇਸ਼ ਜਾਰੀ ਕੀਤੇ।

ਉਨਾਂ੍ਹ ਅਧਿਕਾਰੀਆਂ ਤੋਂ ਪਿਛਲੀਆਂ ਬਰਸਾਤਾਂ ਦੌਰਾਨ ਆਏ ਪਾਣੀ ਤੇ ਘੱਗਰ ਨੇੜੇ ਪਾਣੀ ਤੋਂ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਬਾਰੇ ਸਮੁੱਚੀ ਸਥਿਤੀ ਬਾਰੇ ਪੁੱਿਛਆ। ਇਸ ਮੌਕੇ ਉਨਾਂ੍ਹ ਨਾਲ ਐੱਸਐੱਸਪੀ ਮਾਨਸਾ ਗੌਰਵ ਤੂਰਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਘੱਗਰ ਨੇੜੇ ਵਸਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਚੌਕਸੀ ਰੱਖ ਰਿਹਾ ਹੈ ਤੇ ਸੰਭਾਵੀ ਹੜਾਂ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ੍ਹ ਤਿਆਰ ਹੈ। ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ੍ਹ ਵੀ ਕਾਫ਼ੀ ਮਜ਼ਬੂਤ ਸਥਿਤੀ ਵਿੱਚ ਹੈ। ਹੁਣ ਤੱਕ ਹੋਈ ਬਰਸਾਤ ਨਾਲ ਪਾਣੀ ਨਾਮਾਤਰ ਹੈ। ਇਸ ਉਪਰੰਤ ਉਨਾਂ੍ਹ ਸਰਦੂਲਗੜ੍ਹ 'ਚੋਂ ਲੰਘਦੇ ਘੱਗਰ ਦਰਿਆ ਦਾ ਵੀ ਦੌਰਾ ਕੀਤਾ ਅਤੇ ਸਮੁੱਚੀ ਸਥਿਤੀ ਨੂੰ ਬਾਰੀਕੀ ਨਾਲ ਦੇਖਿਆ।

ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਨਿਭਾਈ ਜਾਣ ਵਾਲੀ ਡਿਊਟੀ 'ਚ ਕੋਈ ਿਢੱਲ ਮੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨਾਂ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸੰਭਾਵੀ ਹੜਾਂ੍ਹ ਨਾਲ ਨਿਪਟਣ ਲਈ ਉਪਲੱਬਧ ਸਮੱਗਰੀ ਅਤੇ ਭਵਿੱਖ ਦੀਆਂ ਯੌਜਨਾਵਾ ਬਾਰੇ ਜਾਣਕਾਰੀ ਹਾਸਿਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਕੀ ਕੰਪਲੈਕਸ਼ ਵਿਖੇ ਹੜ੍ਹ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਕੰਟਰੋਲ ਰੂਮ ਨੰਬਰ 01652-229082 'ਤੇ ਕੋਈ ਵੀ ਵਿਅਕਤੀ ਹੜ੍ਹ ਸਬੰਧੀ ਸੂਚਨਾ ਦੇ ਸਕਦਾ ਹੈ।