ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਸ਼ਿਕਾਇਤਾਂ ਜਲਦ ਹੋਣ ਹੱਲ : ਡੀਸੀ
ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼
Publish Date: Mon, 06 Apr 2026 07:28 PM (IST)
Updated Date: Tue, 07 Apr 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਜਿਵੇਂ ਪਾਵਰਕਾਮ, ਪੁਲਿਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਮਾਰਕਿਟ ਕਮੇਟੀ, ਮਾਲ ਵਿਭਾਗ, ਟਰਾਂਸਪੋਰਟ ਵਿਭਾਗ, ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸਿਹਤ ਵਿਭਾਗ, ਖੁਰਾਕ ਸਪਲਾਈ ਵਿਭਾਗ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਪਹਿਲਾਂ ਹੋਈ ਮੀਟਿੰਗ ਵਿੱਚ ਵਿਚਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਨ ਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਲੋੜੀਂਦੀਆਂ ਥਾਵਾਂ ਤੇ ਸੀ ਸੀ ਟੀ ਵੀ ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ, ਐਸ.ਡੀ.ਐੱਮ ਮਾਨਸਾ ਬਲਜੀਤ ਕੌਰ, ਐਸਡੀਐੱਮ ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸਪੀ (ਡੀ) ਐਮਐਸ ਔਲਖ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਪ੍ਰਧਾਨ ਆਸ਼ੂ ਬਾਂਸਲ, ਸਹਾਇਕ ਕਮਿਸ਼ਨਰ ਰਾਜ ਕਰ ਨਰਿੰਦਰ ਕੁਮਾਰ ਮੌਜੂਦ ਸਨ।