ਡੀਸੀ ਨੇ ਨਵੇਂ ਸਾਲ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐੱਸ. ਨੇ
Publish Date: Thu, 01 Jan 2026 05:56 PM (IST)
Updated Date: Thu, 01 Jan 2026 05:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਨਵਾਂ ਸਾਲ ਸਭ ਲਈ ਨਵੀਆਂ ਆਸਾਂ, ਉਤਸ਼ਾਹ ਤੇ ਤਰੱਕੀਆਂ ਲੈ ਕੇ ਆਵੇ। ਇਹ ਸ਼ੁੱਭਕਾਮਨਾਵਾਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐੱਸ ਨੇ ਨਵੇਂ ਸਾਲ 2026 ਦੀ ਆਮਦ ਮੌਕੇ ਮਾਨਸਾ ਜ਼ਿਲ੍ਹੇ ਦੇ ਸਮੂਹ ਵਾਸੀਆਂ ਨੂੰ ਦਿੱਤੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ, ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਹਰ ਵਰਗ ਦੇ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਦੀ ਸੁਚੱਜੀ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਸਾਰੇ ਮਿਲ ਕੇ ਆਪਸੀ ਭਾਈਚਾਰੇ, ਸਮਾਜਿਕ ਸਾਂਝ, ਸ਼ਾਂਤੀ ਤੇ ਸਦਭਾਵਨਾ ਨੂੰ ਮਜ਼ਬੂਤ ਕਰੀਏ ਤਾਂ ਜੋ ਜ਼ਿਲ੍ਹਾ ਹਰ ਖੇਤਰ ਵਿਚ ਨਵੇਂ ਮੁਕਾਮ ਹਾਸਲ ਕਰ ਸਕੇ।