- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਸਰੂਪ ਸੁਸ਼ੋਭਿਤ ਹਨ। ਜਦੋਂ ਉਨ੍ਹਾਂ ਇੱਕ ਸਰੂਪ ਦਾ ਨਿਰੀਖਣ ਕੀਤਾ ਤਾਂ ਕੁਝ ਅੰਗਾਂ 'ਤੇ ਇਤਰਾਜ਼ਯੋਗ ਸ਼ਬਦ ਲਿਖੇ ਹੋਏ ਮਿਲੇ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਸੰਗਤ ਨੂੰ ਜਾਣਕਾਰੀ ਦਿੱਤੀ ਤਾਂ ਜੋ ਕਿਸੇ ਤਰ੍ਹਾਂ ਦਾ ਸ਼ੱਕ ਨਾ ਰਹੇ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਥਾਨਕ ਕਮੇਟੀ ਅਤੇ ਨਿਹੰਗ ਸਿੰਘਾਂ ਵੱਲੋਂ ਕੀਤਾ ਜਾਂਦਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ: ਪਿੰਡ ਬੀਰੇਵਾਲਾ ਜੱਟਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਸਰੂਪ ਦੇ ਕੁਝ ਅੰਗਾਂ 'ਤੇ ਇਤਰਾਜ਼ਯੋਗ ਸ਼ਬਦ ਲਿਖੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਸੂਚਨਾ ਮਿਲਣ ਉਪਰੰਤ ਥਾਣਾ ਜੋੜਕੀਆਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਸਰੂਪ ਸੁਸ਼ੋਭਿਤ ਹਨ। ਜਦੋਂ ਉਨ੍ਹਾਂ ਇੱਕ ਸਰੂਪ ਦਾ ਨਿਰੀਖਣ ਕੀਤਾ ਤਾਂ ਕੁਝ ਅੰਗਾਂ 'ਤੇ ਇਤਰਾਜ਼ਯੋਗ ਸ਼ਬਦ ਲਿਖੇ ਹੋਏ ਮਿਲੇ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਸੰਗਤ ਨੂੰ ਜਾਣਕਾਰੀ ਦਿੱਤੀ ਤਾਂ ਜੋ ਕਿਸੇ ਤਰ੍ਹਾਂ ਦਾ ਸ਼ੱਕ ਨਾ ਰਹੇ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਥਾਨਕ ਕਮੇਟੀ ਅਤੇ ਨਿਹੰਗ ਸਿੰਘਾਂ ਵੱਲੋਂ ਕੀਤਾ ਜਾਂਦਾ ਹੈ।
ਗ੍ਰਾਮ ਪੰਚਾਇਤ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਦੋਸ਼ੀ ਨੂੰ ਆਪਣੇ ਪੱਧਰ 'ਤੇ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਪਿੰਡ ਦੇ ਸਰਪੰਚ ਰਿੱਕੀ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਵੱਲੋਂ ਇਸ ਸਬੰਧੀ ਐੱਸਜੀਪੀਸੀ ਨੂੰ ਸ਼ਿਕਾਇਤ ਭੇਜੀ ਗਈ ਹੈ ਅਤੇ ਮਾਮਲੇ ਬਾਰੇ ਵਿਚਾਰ-ਵਟਾਂਦਰੇ ਲਈ ਮੀਟਿੰਗ ਵੀ ਬੁਲਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਬਖ਼ਸ਼ਿਆ ਨਾ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜਾਂਚ ਤੋਂ ਬਾਅਦ ਹੋਵੇਗੀ ਕਾਰਵਾਈ : ਡੀਐੱਸਪੀ
ਡੀਐੱਸਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਥਾਨਕ ਕਮੇਟੀ ਅਤੇ ਨਿਹੰਗ ਸਿੰਘਾਂ ਵੱਲੋਂ ਸਾਂਝੇ ਤੌਰ 'ਤੇ ਕੀਤਾ ਜਾਂਦਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।