- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਕੋਲੋਂ ਉਸ ਨੂੰ ਮਜ਼ਬੂਰ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇੱਥੇ ਜ਼ਿਕਰਯੋਗ ਹੈ ਕਿ ਉਕਤ ਮ੍ਰਿਤਕ ਭੁਪਿੰਦਰ ਕੁਮਾਰ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਹੈ ਅਤੇ ਅੱਜ ਲੋਕਾਂ ਨੇ ਇਕੱਠੇ ਹੋ ਕੇ ਬੋਹਾ ਬੰਦ ਕੀਤਾ ਹੈ।

Boha Bandh News : ਹਰਕ੍ਰਿਸ਼ਨ ਸ਼ਰਮਾ/ਚਤਰ ਸਿੰਘ, ਮਾਨਸਾ/ਬੁਢਲਾਡਾ : ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਭੁਪਿੰਦਰ ਕੁਮਾਰ ਵੱਲੋਂ ਕੀਤੀ ਖੁਦਕੁਸ਼ੀ ਤੋਂ ਬਾਅਦ ਲੋਕਾਂ ਵੱਲੋਂ ਬੋਹਾ ਬੰਦ ਕਰ ਕੇ ਰੋਸ ਜਤਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਕੋਲੋਂ ਉਸ ਨੂੰ ਮਜ਼ਬੂਰ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇੱਥੇ ਜ਼ਿਕਰਯੋਗ ਹੈ ਕਿ ਉਕਤ ਮ੍ਰਿਤਕ ਭੁਪਿੰਦਰ ਕੁਮਾਰ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਹੈ ਅਤੇ ਅੱਜ ਲੋਕਾਂ ਨੇ ਇਕੱਠੇ ਹੋ ਕੇ ਬੋਹਾ ਬੰਦ ਕੀਤਾ ਹੈ। ਬੁਲਾਰਿਆਂ ਨੇ ਕਿਹਾ ਕਿ ਭੁਪਿੰਦਰ ਕੁਮਾਰ ਦਾ ਜਾਣਾ ਬਹੁਤ ਵੱਡਾ ਘਾਟਾ ਹੈ। ਉਸ ਨੂੰ ਮਰਨ ਲਈ ਮਜ਼ਬੂਰ ਕੀਤਾ ਗਿਆ ਹੈ। ਸੜਕਾਂ ’ਤੇ ਬੈਠਣਾ ਆਮ ਲੋਕਾਂ, ਵਪਾਰੀਆਂ ਤੇ ਜਥੇਬੰਦੀ ਆਗੂਆਂ ਦਾ ਸ਼ੌਕ ਨਹੀਂ, ਪਰ ਜਦ ਕਿਸੇ ਵਿਅਕਤੀ ਨਾਲ ਧੱਕਾ ਹੁੰਦਾ ਹੈ ਤਾਂ ਉਹ ਗਲਤ ਹੈ। ਵਪਾਰੀਆਂ ਵੱਲੋਂ ਦੁਕਾਨਾਂ ਬੰਦ ਕਰਨਾ ਬਹੁਤ ਔਖਾ ਹੈ, ਪਰ ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਦੁਕਾਨਾਂ ਬੰਦ ਪਈਆਂ ਹਨ। ਜਿਨ੍ਹਾਂ ਦੇ ਘਰੋਂ ਨੌਜਵਾਨ ਚਲਿਆ ਗਿਆ, ਉਹ ਪਰਿਵਾਰ ਕੀ ਕਰੇੇ? ਹਰਪ੍ਰੀਤ ਸਿੰਘ ਪਿਆਰੀ ਨੇ ਬੋਲਦਿਆਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਨਾਲ ਸਦਮਾ ਲੱਗਿਆ ਹੈ ਕਿਉਂਕਿ ਭੁਪਿੰਦਰ ਕੁਮਾਰ ਹਰ ਕਿਸੇ ਦਾ ਹਰਮਨ ਪਿਆਰਾ ਸੀ। ਉਹ ਕਦੇ ਕਿਸੇ ਨੂੰ ਜਵਾਬ ਨਹੀਂ ਸੀ ਦਿੰਦਾ। ਉਸ ਨੂੰ ਮਰਨ ਲਈ ਮਜਬੂਰ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦਾ ਹੈ। ਪੁਲਿਸ ਇਸ ਮਾਮਲੇ ’ਚ ਪਰਚਾ ਦਰਜ ਕਰੇ ਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰੇ। ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਕਿਹਾ ਕਿ ਇਕ ਪਰਿਵਾਰ 'ਚੋਂ ਨੌਜਵਾਨ ਇਸ ਤਰ੍ਹਾਂ ਚਲਿਆ ਜਾਵੇ ਇਸ ਤੋਂ ਵੱਡਾ ਦੁੱਖ ਕੀ ਹੋ ਸਕਦਾ ਹੈ। ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਜੋ ਵੀ ਭੁਪਿੰਦਰ ਕੁਮਾਰ ਦੀ ਮੌਤ ਲਈ ਜ਼ਿੰਮੇਵਾਰ ਹਨ। ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ , ਸੱਤਪਾਲ ਮੂਲੇਵਾਲਾ, ਸੁਰਿੰਦਰ ਮੰਗਲਾ, ਲਛਮਣ ਸਿੰਘ ਚੱਕ ਅਲੀਸ਼ੇਰ ਵੀ ਮੌਜੂਦ ਸਨ।