ਡਿਜੀਟਲ ਪੇਪਰ ਮਾਰਕਿੰਗ ਆਫਲਾਈਨ ਹੋਵੇ : ਡੀਟੀਐੱਫ ਆਗੂ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਫੈਸਲੇ
Publish Date: Sat, 14 Mar 2026 07:00 PM (IST)
Updated Date: Sun, 15 Mar 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਫ਼ੈਸਲੇ ਡਿਜੀਟਲ ਪੇਪਰ ਮਾਰਕਿੰਗ ਨੇ ਅਧਿਆਪਕਾਂ ਨੂੰ ਵੱਡੀ ਪ੍ਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਅਧਿਆਪਕਾਂ ਦੀ ਨੁਮਾਇੰਦਾ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਅੱਠਵੀਂ ਜਮਾਤ ਦੇ ਸਮਾਜਿਕ ਸਿੱਖਿਆ ਦੇ ਪੇਪਰ ਦੀ ਮਾਰਕਿੰਗ ਡਿਜੀਟਲ ਤਰੀਕੇ ਨਾਲ ਕਰਨ ਦਾ ਹੁਕਮ ਆਇਆ ਹੈ, ਜਿਸ ਕਾਰਨ ਅਧਿਆਪਕ ਪਰੇਸ਼ਾਨ ਹਨ। ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਕੋਲ ਇੰਟਰਨੈੱਟ ਦੀ ਸਮੱਸਿਆ ਤੇ ਕੰਪਿਊਟਰ ਜਾਂ ਲੈਪਟੋਪ ਦੀ ਸਮੱਸਿਆ ਕਾਰਨ ਇਹ ਪੇਪਰ ਮਾਰਕਿੰਗ ਪਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ। ਇਸ ਪੇਪਰ ਮਾਰਕਿੰਗ ਦਾ ਸਮਾਂ ਵੀ 9 ਤੋਂ 4 ਵਜੇ ਤੱਕ ਰੱਖਣ ਕਾਰਨ ਅਧਿਆਪਕ ਪਰੇਸ਼ਾਨ ਹੋ ਰਹੇ ਹਨ। ਦੂਰ ਦਰਾਜ ਦੇ ਦਿਹਾਤੀ ਇਲਾਕਿਆਂ ਵਿਚ ਇੰਟਰਨੈਟ ਦੀ ਸਮੱਸਿਆ ਹੋਣ ਕਾਰਨ ਪੇਪਰ ਮਾਰਕਿੰਗ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਡੀਟੀਐੱਫ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਦੱਸਿਆ ਕਿ ਇਸ ਮਾਰਕਿੰਗ ਦੀਆਂ ਡਿਊਟੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲੱਗਣ ਕਾਰਨ ਵੀ ਪ੍ਰੇਸ਼ਾਨੀ ਆ ਰਹੀ ਹੈ, ਕਿਉਕਿ ਜੋ ਅਧਿਆਪਕ ਕਿਸੇ ਸਮੱਸਿਆ ਕਾਰਨ ਪੇਪਰ ਮਾਰਕਿੰਗ ਕਰਨ ਦੇ ਯੋਗ ਨਹੀਂ ਉਸਦੀ ਡਿਊਟੀ ਜਿਲ੍ਹਾ ਪੱਧਰ ਤੇ ਨਹੀਂ ਕੱਟੀ ਜਾ ਰਹੀ। ਇਸ ਤੋਂ ਇਲਾਵਾ ਇਸ ਪੇਪਰ ਮਾਰਕਿੰਗ ਬਾਰੇ ਅਧਿਆਪਕਾਂ ਨੂੰ ਕੋਈ ਸਿਖਲਾਈ ਨਹੀਂ ਦਿੱਤੀ ਗਈ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਆਗੂਆਂ ਨੇ ਮੰਗ ਕੀਤੀ ਕਿ ਪੇਪਰ ਮਾਰਕਿੰਗ ਪਹਿਲਾਂ ਦੀ ਵਾਂਗ ਆਫਲਾਈਨ ਹੀ ਹੋਵੇ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਅਮਰੀਕ ਬੋਹਾ, ਰਾਜ ਸਿੰਘ, ਗੁਰਦੀਪ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।