ਦਿਵਿਆਂਗਾਂ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਣ ਦਾ ਐਲਾਨ
ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ
Publish Date: Mon, 02 Mar 2026 07:08 PM (IST)
Updated Date: Tue, 03 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਫ਼ਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੇ ਅੰਗਹੀਣ ਵਿਰੋਧੀ ਰਵੱਈਏ ਖਿਲਾਫ਼ 6 ਮਾਰਚ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਲਾਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਸੈਣੀ ਧਰਮਸ਼ਾਲਾ ਵਿਖੇ ਅੰਗਹੀਣਾਂ ਦੀ ਹੋਈ ਇਕੱਤਰਤਾ ਦੌਰਾਨ ਲਿਆ ਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਜਥੇਬੰਦੀ ਅੰਗਹੀਣ ਵਰਗ ਦੇ ਹਿੱਤਾਂ ਦੀ ਪੂਰਤੀ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪਰ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦੀ ਬਾਂਹ ਫੜਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਕਰਕੇ ਉਹ ਰੋਜ਼ਗਾਰ ਸਮੇਤ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਅੰਗਹੀਣਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਪ੍ਮੁੱਖ ਜਿੰਮੇਵਾਰੀ ਬਣਦੀ ਹੈ ਪਰ ਪਿੱਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਪਿੱਛਲੀਆ ਸਰਕਾਰਾਂ ਵਾਂਗ ਹੀ ਅਣਦੇਖੀ ਕਰਕੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 8 ਮਾਰਚ ਨੂੰ ਆਪਣਾ ਆਖਰੀ ਬਜਟ ਪੇਸ਼ ਕਰ ਰਹੀ ਜੇਕਰ ਇਸ ਬਜਟ ਵਿੱਚ ਵੀ ਉਨ੍ਹਾਂ ਦੇ ਹਿੱਤਾਂ ਦੀ ਅਣਦੇਖੀ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪਿੰਡਾਂ ਵਿੱਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਗਮਦੁਰ ਸਿੰਘ, ਸੁਨੀਲ ਮਸੀਹ, ਗੁਰਜੰਟ ਦੋਦੜਾ, ਵੀਰ ਸਿੰਘ, ਮਮਤਾ ਰਾਣੀ, ਕਵਿੱਤਰੀ ਰਾਣੀ, ਸੰਜੇ ਕੁਮਾਰ, ਸੰਕੇਤ ਕੁਮਾਰ ਆਦਿ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 8 ਮਾਰਚ ਨੂੰ ਆਪਣਾ ਆਖਰੀ ਬਜਟ ਪੇਸ਼ ਕਰ ਰਹੀ ਜੇਕਰ ਇਸ ਬਜਟ ਵਿੱਚ ਵੀ ਉਨ੍ਹਾਂ ਦੇ ਹਿੱਤਾਂ ਦੀ ਅਣਦੇਖੀ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪਿੰਡਾਂ ਵਿੱਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਪ੍ਰਚਾਰ ਕਰਨਗੇ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਗਮਦੁਰ ਸਿੰਘ, ਸੁਨੀਲ ਮਸੀਹ, ਗੁਰਜੰਟ ਦੋਦੜਾ, ਵੀਰ ਸਿੰਘ, ਮਮਤਾ ਰਾਣੀ, ਕਵਿੱਤਰੀ ਰਾਣੀ, ਸੰਜੇ ਕੁਮਾਰ, ਸੰਕੇਤ ਕੁਮਾਰ ਆਦਿ ਮੌਜੂਦ ਸਨ।