ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਵਿਚਾਰ-ਚਰਚਾ
ਮੈਡੀਕਲ ਪ੍ਰੈਟੀਸ਼ਨਰਜ਼ ਐਸੋਸੀਏਸ਼ਨ ਪੰਜਾਬ
Publish Date: Thu, 11 Jun 2026 04:50 PM (IST)
Updated Date: Fri, 12 Jun 2026 04:06 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਇਸ ਵਿੱਚ ਜ਼ਿਲ੍ਹਾ ਕਮੇਟੀ ਅਤੇ ਸਮੂਹ ਬਲਾਕਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਜੱਥੇਬੰਦੀ ਦੀ ਬਿਹਤਰੀ ਅਤੇ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ। ਸੂਬਾ ਕਮੇਟੀ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨ੍ਹੀਂ ਸੰਗਰੂਰ ਵਿਖੇ ਹੋਈ ਵਿਸ਼ਾਲ ਰੈਲੀ ਵਿੱਚ ਜ਼ਿਲ੍ਹਾ ਬਠਿੰਡਾ ਵੱਲੋਂ ਪਾਏ ਮਹੱਤਵਪੂਰਨ ਯੋਗਦਾਨ ਲਈ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਨਾਲ ਗੱਲਬਾਤ ਦਾ ਸਿਲਸਿਲਾ ਅਤੇ ਮੰਗਾਂ ਪੂਰੀਆਂ ਕਰਵਾਉਣ ਲਈ ਸੁਹਿਰਦ ਯਤਨ ਲਗਾਤਾਰ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ। ਆਗੂਆਂ ਨੇ ਮੰਨੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹੋਰ ਸੁਹਿਰਦ ਉਪਰਾਲਿਆਂ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ। ਮੀਟਿੰਗ ਵਿੱਚ ਸ਼ਾਮਲ ਆਗੂਆਂ ਨੇ ਸੂਬਾ ਕਮੇਟੀ ਨੂੰ ਵਿਸ਼ਵਾਸ ਦਿਵਾਉਂਦਿਆਂ ਅਹਿਦ ਕੀਤਾ ਕਿ ਜੱਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਹੋਰ ਉਪਰਾਲੇ ਕੀਤੇ ਜਾਣਗੇ। ਨਸ਼ਿਆਂ ਅਤੇ ਭਰੂਣ ਹੱਤਿਆ ਰਹਿਤ ਸੇਵਾਵਾਂ ਦੇ ਨਾਲ ਨਾਲ ਇੰਨ੍ਹਾਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਸਮਾਜਸੇਵੀ ਸੰਸਥਾਵਾਂ ਨਾਲ ਮਿਲ ਕੇ ਯਤਨ ਜਾਰੀ ਰਹਿਣਗੇ ਅਤੇ ਨਿੱਜਤਾ ਤੋਂ ਉੱਪਰ ਉੱਠ ਭਰਾਤਰੀ ਸਾਂਝ ਲਈ ਵੀ ਹੋਰ ਉਪਰਾਲੇ ਕੀਤੇ ਜਾਣ ਲਈ ਪ੍ਰੇਰਿਤ ਕੀਤਾ ਗਿਆ। ਪਿਛਲੇ ਸਮੇਂ ਹੜ੍ਹਾਂ ਕੁਦਰਤੀ ਆਫ਼ਤਾ ਕਾਰਨ ਫ਼ਾਜ਼ਿਲਕਾ ਸਮੇਤ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਜ਼ਿਲ੍ਹਾ ਕਮੇਟੀ ਦੀ ਯੋਗ ਅਗਵਾਈ ਵਿੱਚ ਲੋੜਵੰਦਾਂ ਲਈ ਮੁਫ਼ਤ ਸਿਹਤ ਸੇਵਾਵਾਂ ਸਬੰਧੀ ਲਗਾਏ ਗਏ ਕੈਂਪਾਂ ਵਿੱਚ ਵੱਖ ਵੱਖ ਬਲਾਕਾਂ ਦੇ ਸਾਥੀਆਂ ਵੱਲੋਂ ਪਾਏ ਗਏ ਵਡਮੁੱਲੇ ਯੋਗਦਾਨ ਲਈ ਹੌਂਸਲਾ ਅਫਜ਼ਾਈ ਕਰਦਿਆਂ ਪ੍ਰਸ਼ੰਸਾ ਪੱਤਰ ਦੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੱਦਾ, ਜ਼ਿਲ੍ਹਾ ਜਰਨਲ ਸੈਕਟਰੀ ਮਨਪ੍ਰੀਤ ਸਿੰਘ ਬੁਰਜ ਡੱਲਾ, ਕੈਸ਼ੀਅਰ ਭੁਪਿੰਦਰ ਸਿੰਘ , ਸਰਪ੍ਰਸਤ ਬੂਟਾ ਸਿੰਘ ਸਿਵੀਆਂ, ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਨਥੇਹਾ, ਸਲਾਹਕਾਰ ਨਛੱਤਰ ਸਿੰਘ ਖੇਮੂਆਣਾ, ਸਹਾਇਕ ਸਕੱਤਰ ਸੁਖਦਰਸ਼ਨ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਹਰਦੀਪ ਕੋਟਲੀ ਅਤੇ ਰਵਿੰਦਰ ਸਿੰਘ ਬਾਂਡੀ, ਲਖਵਿੰਦਰ ਸਿੰਘ ਲੱਕੀ ਜ਼ਿਲ੍ਹਾ ਮੀਤ ਪ੍ਰਧਾਨ, ਬਲਾਕ ਭਗਤਾ ਦੇ ਪ੍ਰਧਾਨ ਨਿਰਭੈ ਸਿੰਘ ਭਗਤਾ, ਤਲਵੰਡੀ ਦੇ ਪ੍ਰਧਾਨ ਗੁਰਮੇਲ ਸਿੰਘ ਘਈ , ਬਠਿੰਡਾ-2 ਦੇ ਪ੍ਰਧਾਨ ਰੇਸ਼ਮ ਸਿੰਘ ਸੰਧੂ, ਨਥਾਣਾ ਦੇ ਪ੍ਰਧਾਨ ਹਰਜੀਤ ਸਿੰਘ ਪੂਹਲਾ, ਗੋਨੇਆਣਾ ਦੇ ਜਨਰਲ ਸੈਕਟਰੀ ਗੁਰਤੇਜ ਸਿੰਘ ਜੀਦਾ, ਭੁੱਚੋ ਦੇ ਪ੍ਰਧਾਨ ਜਸਵੀਰ ਸਿੰਘ ਸੰਧੂ, ਨਥਾਣਾ ਦੇ ਜਨਰਲ ਸਕੱਤਰ ਪਿਰਥੀਪਾਲ ਸਿੰਘ, ਕੈਸ਼ੀਅਰ ਕੁਲਦੀਪ ਸਿੰਘ, ਸਹਾਇਕ ਸਕੱਤਰ ਸ਼ੈਬਰ ਖ਼ਾਨ, ਸਹਾਇਕ ਕੈਸ਼ੀਅਰ ਹਰਵਿੰਦਰ ਸਿੰਘ ਆਦਿ ਸਾਥੀ ਹਾਜ਼ਰ ਸਨ।