ਮੁੱਖ ਮੰਤਰੀ ਦੀ ਝੁਨੀਰ ਫੇਰੀ ਜ਼ਿਲ੍ਹੇ ਦੀ ਬਦਲੇਗੀ ਸਿਆਸੀ ਫਿਜ਼ਾ : ਅੱਕਾਂਵਾਲੀ
ਪੰਜਾਬ ਦੇ ਪਿੰਡਾਂ ਵਿੱਚ ਵਸਦੇ ਲੋਕਾਂ ਅੰਦਰ ਆਮ
Publish Date: Sun, 22 Feb 2026 05:20 PM (IST)
Updated Date: Mon, 23 Feb 2026 04:07 AM (IST)

ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਪੰਜਾਬ ਦੇ ਪਿੰਡਾਂ ਵਿੱਚ ਵਸਦੇ ਲੋਕਾਂ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਖੁਸ਼ੀਆਂ ਦਾ ਮਾਹੌਲ ਹੈ। ਪਿੰਡਾਂ ਅੰਦਰ ਪੰਜਾਬ ਸਰਕਾਰ ਨੇ ਜੋ ਵਿਕਾਸ ਕਾਰਜਾਂ ਦੀਆਂ ਹਨੇਰੀਆਂ ਲਿਆਂਦੀਆਂ ਹਨ, ਖੇਤੀ ਨੂੰ ਨਹਿਰੀ ਪਾਣੀ, ਬਿਨ੍ਹਾਂ ਸਿਫਾਰਸ਼ਾਂ ਤੋਂ ਸਰਕਾਰੀ ਨੌਕਰੀਆਂ ਮਿਲਣਾ, ਮੁਫ਼ਤ ਸਿਹਤ ਇਲਾਜ, ਮੁਫ਼ਤ ਬਿਜਲੀ ਦੀਆਂ ਸਹੂਲਤਾਂ ਨੇ ਪੰਜਾਬੀਆਂ ਨੂੰ ਬਾਗ਼ੋਬਾਗ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਸਰਦਾਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਜਿੱਥੇ ਲੋਕ ਉੱਥੇ ਸਰਕਾਰ ਤਾਹਿਤ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਅੰਦਰ ਸੰਬੋਧਨ ਕਰਦਿਆਂ ਕੀਤਾ। ਇੱਥੇ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਅੱਕਾਵਾਲੀ ਸਾਹਿਬ ਪਿਛਲੇ ਕਈ ਦਿਨਾਂ ਤੋਂ ਪਾਰਟੀ ਵੱਲੋਂ ਲੱਗੀ ਡਿਊਟੀ ਅਨੁਸਾਰ ਸਰਦੂਲਗੜ੍ਹ ਦੇ ਪਿੰਡਾਂ ਵਿੱਚ ਵਲੰਟੀਅਰਾਂ ਨੂੰ ਮਿਲ ਰਹੇ ਹਨ। 24 ਫ਼ਰਵਰੀ ਨੂੰ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਹਲਕਾ ਸਰਦੂਲਗੜ੍ਹ ਨੂੰ ਵਿਕਾਸ ਕਾਰਜਾਂ ਲਈ ਵੱਡੇ ਐਲਾਨ ਕਰਨਗੇ ਤੇ ਇਸ ਫ਼ੇਰੀ ਬਾਅਦ ਬਾਅਦ ਮਾਨਸਾ ਜ਼ਿਲ੍ਹੇ ਦੀ ਸਿਆਸੀ ਫਿਜ਼ਾ ਬਦਲ ਜਾਵੇਗੀ। ਜਿਸਦਾ ਅਸਰ ਪੰਜਾਬ ਵਿੱਚ ਜਾਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਉਣ ਵਿੱਚ ਸਡਤਲ ਹੋਵੇਗੀ।ਉਨ੍ਹਾਂ ਅਖੀਰ ਵਿੱਚ ਕਿਹਾ ਕਿ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਕੰਮ ਕਰਨ ਦੀ ਲੋਕ ਤਾਰੀਫ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਅਤੇ ਵਿਰੋਧੀ ਪਾਰਟੀਆਂ ਦੇ ਕਾਂਟੋ ਕਲੇਸ਼ ਨੂੰ ਦੇਖਦਿਆਂ ਆਪਣਾ ਰੁਝਾਨ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਕਰ ਲਿਆ ਹੈ।