ਲਾਵਾਰਿਸ ਪਸ਼ੂਆਂ ਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ
ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ
Publish Date: Thu, 16 Apr 2026 06:41 PM (IST)
Updated Date: Thu, 16 Apr 2026 06:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਲਾਵਾਰਿਸ ਪਸ਼ੂ ਧਨ ਅਤੇ ਆਵਾਰਾ ਕੁੱਤਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਲਈ ਸਬੰਧਿਤ ਵਿਭਾਗਾਂ ਅਤੇ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੜਕੀ ਦੁਰਘਟਨਾਵਾਂ ਦਾ ਕਾਰਨ ਬਣ ਰਹੇ ਹਨ। ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਲਈ ਵਿਸਥਾਰਪੂਰਵਕ ਰਣਨੀਤੀ ਉਲੀਕੀ ਗਈ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ’ਤੇ ਘੁੰਮ ਰਹੇ ਸੈਂਕੜੇ ਅਜਿਹੇ ਪਸ਼ੂ, ਜੋ ਆਮ ਲੋਕਾਂ ਲਈ ਨੁਕਸਾਨਦਾਇਕ ਸਾਬਤ ਹੋ ਰਹੇ ਹਨ, ਨੂੰ ਤਰਜ਼ੀਹ ਦੇ ਆਧਾਰ ’ਤੇ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਭੇਜਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਸੰਸਥਾ ਨਿਸ਼ਚੇ ਫਾਊਂਡੇਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਹੱਥ ਅੱਗੇ ਵਧਾਇਆ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਨੂੰ ਰੋਕਣ ਲਈ ਨਸਬੰਦੀ ਤੇ ਟੀਕਾਕਰਨ ਮੁਹਿੰਮ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਾਰੀ ਪ੍ਰਕਿਰਿਆ ਨਿਰਧਾਰਿਤ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਆਵਾਰਾ ਕੁੱਤਿਆਂ ਦੇ ਕੱਟਣ ਅਤੇ ਹੋਰ ਖ਼ਤਰਿਆਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਪਸ਼ੂਆਂ ਕਾਰਨ ਵਾਪਰ ਰਹੇ ਸੜਕੀ ਹਾਦਸਿਆਂ ਵਿੱਚ ਪੀੜਤਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਕੇਸਾਂ ਦੀ ਵੀ ਗੰਭੀਰਤਾ ਨਾਲ ਸਮੀਖਿਆ ਕੀਤੀ ਗਈ। ਏਡੀਸੀ ਅਨੁਪ੍ਰਿਤਾ ਜੌਹਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਨੂੰ ਮਿਸ਼ਨ ਮੋਡ ਵਿੱਚ ਲਿਆ ਜਾਵੇ ਤਾਂ ਜੋ ਜ਼ਿਲ੍ਹੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਕਾਰਜਸਾਧਕ ਅਫਸਰ ਕੁਲਦੀਪ ਸਿੰਘ, ਡਾ. ਰਵੀ ਕਾਂਤ, ਪ੍ਰਧਾਨ ਨਿਸ਼ਚੈ ਫਾਊਂਡੇਸ਼ਨ ਰੀਤ ਮਾਨਸ਼ਾਹੀਆ, ਗਊਸ਼ਾਲਾ ਖੋਖਰ ਤੋਂ ਸੁਨੀਲ ਕੁਮਾਰ ਤੇ ਸੰਜੀਵ ਕੁਮਾਰ ਆਦਿ ਵੀ ਹਾਜ਼ਰ ਸਨ।