ਜ਼ਿਲ੍ਹਾ ਭਾਜਪਾ ਟੀਮ ਵੱਲੋਂ ਮੁੱਖ ਮੰਤਰੀ ਆਤਿਸ਼ੀ ਦਾ ਪੁਤਲਾ ਫੂਕਿਆ
ਜ਼ਿਲ੍ਹਾ ਭਾਜਪਾ ਮਾਨਸਾ ਦੀ ਟੀਮ ਵੱਲੋਂ
Publish Date: Fri, 09 Jan 2026 05:04 PM (IST)
Updated Date: Fri, 09 Jan 2026 05:06 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਜ਼ਿਲ੍ਹਾ ਭਾਜਪਾ ਮਾਨਸਾ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆ ਦੀ ਅਗਵਾਈ ਹੇਠ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਪੁਤਲਾ ਫੂਕਿਆ ਗਿਆ। ਗੋਮਾ ਰਾਮ ਪੂਨੀਆ ਨੇ ਕਿਹਾ ਕਿ ਆਤਿਸ਼ੀ, ਜੋ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਰਹਿ ਚੁੱਕੀ ਹੈ। ਉਸ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਜਿਹੜੀ ਸ਼ਬਦਾਵਲੀ ਦਿੱਲੀ ਦੀ ਅਸੈਂਬਲੀ ਵਿੱਚ ਬੋਲੀ ਗਈ ਹੈ ਉਹ ਮੰਦਭਾਗੀ ਹੈ। ਅਸੀਂ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਬਿਆਨ ਦੀ ਪੂਰੀ ਤਰ੍ਹਾਂ ਨਿਖੇਧੀ ਕਰਦੇ ਹਾਂ। ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਆਤਿਸ਼ੀ ਦੀ ਵਿਧਾਨ ਸਭਾ ਦੀ ਮੈਂਬਰੀ ਰੱਦ ਹੋਣੀ ਚਾਹੀਦੀ ਹੈ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਜਿਨ੍ਹਾਂ ਗੁਰੂਆਂ ਨੇ ਆਪਣਾ ਧਰਮ ਖਾਤਰ ਸਭ ਕੁੱਝ ਕੁਰਬਾਨ ਕਰ ਦਿੱਤਾ। ਉਨ੍ਹਾਂ ਪ੍ਰਤੀ ਇਹ ਸ਼ਬਦਾਵਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੰਡਲ ਪ੍ਰਧਾਨ ਆਸ਼ੀਸ਼ ਅਗਰਵਾਲ ਨੇ ਦੱਸਿਆ ਕਿ ਸਾਡੇ ਗੁਰੂਆਂ ਲਈ ਇਹ ਸ਼ਬਦਾਵਲੀ ਹਰਗਿਜ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਾਰੇ ਵਰਕਰਾਂ ਨੂੰ ਪਾਰਟੀ ਬਾਜ਼ੀ ਤੋਂ ਉਪਰ ਉੱਠ ਕੇ ਇਸ ਬਿਆਨ ਦਾ ਪੁਰਜ਼ੋਰ ਵਿਰੋਧ ਕਰਨਾ ਚਾਹੀਦਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਗੋਇਲ, ਮੱਖਣ ਲਾਲ, ਸਮੀਰ ਛਾਬੜਾ, ਵਿਨੋਦ ਕਾਲੀ, ਮੰਡਲ ਪ੍ਰਧਾਨ ਪ੍ਰੇਮ ਸਾਗਰ ਭੋਲਾ ਪਰਮਜੀਤ ਸਿੰਘ ਮੰਨਾ, ਜਨਰਲ ਸਕੱਤਰ ਜਸਪ੍ਰੀਤ ਸਿੰਘ, ਅਮਰਜੀਤ ਕਟੋੜੀਆ, ਵਿਨੋਦ ਭੰਮਾ, ਪਾਲਾ ਰਾਮ ਪਰੋਚਾ, ਅਮਨਦੀਪ ਸਿੰਘ, ਜੋਨੀ, ਵਰਸ਼ਾ, ਪੂਜਾ ਜਿੰਦਲ, ਗੁਰਸ਼ਰਨ ਸਿੰਘ, ਗਮਦੂਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਰਹੇ।