ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ’ਚ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ
Publish Date: Tue, 10 Feb 2026 08:23 PM (IST)
Updated Date: Wed, 11 Feb 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ। ਇਹ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੱਕਾਂ ਦੀ ਵਰਤੋਂ ਕਰਦਿਆਂ ਕੀਤਾ। ਹੁਕਮ ’ਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਾ ਕੇ ਭਾਸ਼ਣ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ। ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।