ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਲਈ ਕਮੇਟੀ ਗਠਿਤ
ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ
Publish Date: Thu, 19 Mar 2026 07:00 PM (IST)
Updated Date: Thu, 19 Mar 2026 07:04 PM (IST)

- ਕਿਸੇ ਤਰ੍ਹਾਂ ਦੀ ਸ਼ਿਕਾਇਤ ਲਈ ਦਿੱਤੇ ਮੋਬਾਈਲ ਨੰਬਰਾਂ ’ਤੇ ਕੀਤਾ ਜਾ ਸਕਦੈ ਸੰਪਰਕ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਖਾੜੀ ਖੇਤਰ ਵਿੱਚ ਮੌਜੂਦਾ ਤਣਾਅ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਐੱਲਪੀਜੀ ਗੈਸ ਅਤੇ ਪੈਟਰੋਲ-ਡੀਜ਼ਲ ਦੀ ਜਮ੍ਹਾਂਖੋਰੀ ਅਤੇ ਕਾਲਾਬਜ਼ਾਰੀ ਨੂੰ ਰੋਕਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ 7 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਐੱਸਐੱਸਪੀ ਮਾਨਸਾ ਅਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਮੇਟੀ ਆਪਣੀ ਦੇਖ-ਰੇਖ ਹੇਠ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸਬੰਧੀ ਨਿਗਰਾਨੀ ਰੱਖੇਗੀ ਤਾਂ ਜੋ ਇਸ ਦੀ ਕਾਲਾਬਜ਼ਾਰੀ ਜਾਂ ਜਮ੍ਹਾਖੋਰੀ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀ (ਖਾਸ ਕਰ ਕੇ ਲੜਕੀਆਂ ਦੇ ਵਿਆਹ ਸਬੰਧੀ), ਸਿੱਖਿਆ ਸੰਸਥਾਵਾਂ ਅਤੇ ਹਸਪਤਾਲ ਵਿੱਚ ਨਿਰਵਿਘਨ ਐੱਲਪੀਜੀ ਗੈਸ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰੰਤਰ ਅਤੇ ਨਿਰਵਿਘਨ ਸਪਲਾਈ ਲਈ ਵੱਖ-ਵੱਖ ਖੇਤਰਾਂ ਵਾਈਜ਼ ਅਧਿਕਾਰੀਆਂ ਅਤੇ ਕਮਰਚਾਰੀਆਂ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਪਲਾਈ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਿੱਤੇ ਗਏ ਸੰਪਰਕ ਨੰਬਰਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਖੇਤਰ ਲਈ ਮੋਬਾਈਲ ਨੰਬਰ 95309-00033, 9465688592 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਭੀਖੀ ਖੇਤਰ ਲਈ 8427186655, 9815714597, ਬੁਢਲਾਡਾ ਲਈ 95011-03978, 8146800551, ਬਰੇਟਾ ਲਈ 90416-33791, 98785-47037, ਬੋਹਾ ਲਈ 94177-74789, 98786-02964, ਸਰਦੂਲਗੜ੍ਹ ਲਈ 90177-91089, 8146524435 ਅਤੇ ਝੁਨੀਰ ਲਈ 987128-83001, 70095-78068 ’ਤੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਲੋਕਾਂ ਨੂੰ ਗੈਸ ਜਾਂ ਪੈਟਰੋਲ-ਡੀਜ਼ਲ ਦੀ ਕੋਈ ਕਮੀ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।