ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ
ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ
Publish Date: Wed, 08 Apr 2026 06:19 PM (IST)
Updated Date: Thu, 09 Apr 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 10 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਹਿਕ ਰਿਜ਼ੋਰਟ, ਨੇੜੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡੀਸੀ ਨਵਜੋਤ ਕੌਰ, ਆਈਏਐੱਸ ਵੱਲੋਂ ਕੀਤਾ ਜਾਵੇਗਾ ਤੇ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਭਾਗ ਲੈ ਕੇ ਕਿਸਾਨ ਖੇਤੀ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਗਿਆਨ ਹਾਸਲ ਕਰਨ।