ਪ੍ਰੈਗਾਬਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ, ਆਈ.ਏ.
Publish Date: Fri, 24 Apr 2026 06:50 PM (IST)
Updated Date: Sat, 25 Apr 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਪਾਬੰਦੀ ਲਗਾਈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ’ਚ ਲਿਆਂਦਾ ਹੈ ਕਿ ਪ੍ਰੈਗਾਬਲਿਨ 300 ਐੱਮਜੀ ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ 'ਤੇ ਮਰੀਜ਼ ਨੂੰ ਉਸ ਦੀ ਕਲੀਨਿਕਲ ਕੰਡੀਸ਼ਨ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ./ ਰੋਜ਼ਾਨਾ ਪ੍ਰਿਸਕਰਾਇਬ ਕੀਤੀ ਜਾ ਸਕਦੀ ਹੈ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।