ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੈਂਸ ਰੱਦ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ
Publish Date: Fri, 02 Jan 2026 06:48 PM (IST)
Updated Date: Sat, 03 Jan 2026 04:11 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਮੈਸਰਜ਼ ਜੀਐੱਚ ਇਮੀਗਰੇਸ਼ਨ, ਵਾਰਡ ਨੰਬਰ. 06, ਲਾਭ ਸਿੰਘ ਵਾਲੀ ਗਲੀ, ਨਿਊ ਕੋਰਟ ਰੋਡ ਮਾਨਸਾ ਤਹਿਸੀਲ ਤੇ ਜ਼ਿਲ੍ਹਾ ਮਾਨਸਾ ਦੇ ਨਾਮ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ,ਵਾਸੀ ਪਿੰਡ ਬੁਰਜ ਹਰੀ, ਤਹਿਸੀਲ ਵਾ. ਜ਼ਿਲ੍ਹਾ ਮਾਨਸਾ ਦਾ ਲਾਇਸੈਂਸ ਨੰਬਰ 15/ਐੱਲ.ਪੀ.ਏ. ਮਿਤੀ 18.07.2019 ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਹੈ। ਇਹ ਐਕਟ ਅਨੁਸਾਰ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਵੱਲੋਂ ਦਿੱਤੇ ਹਨ। ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਇਸ ਦੇ ਖੁਦ ਜਾਂ ਇਸ ਦੀ ਫਰਮ ਦੇ ਖ਼ਿਲਾਫ਼ ਕੋਈ ਵੀ ਸ਼ਿਕਾਇਤ ਆਦਿ ਲਈ ਭਰਪਾਈ ਕਰਨ ਲਈ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ ਖੁਦ ਜ਼ਿੰਮੇਵਾਰ ਹੋਵੇਗਾ। ਹੁਕਮ ’ਚ ਕਿਹਾ ਗਿਆ ਹੈ ਕਿ ਇਹ ਲਾਇਸੰਸ 18 ਜੁਲਾਈ 2024 ਤੱਕ ਨਵੀਨ ਸੀ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5 ਦੇ ਨਿਯਮ 4 (4) ਵਿਚ ਦਰਸਾਇਆ ਗਿਆ ਹੈ ਕਿ ਲਾਇਸੰਸ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਦੇ ਦੋ ਮਹੀਨੇ ਪਹਿਲਾਂ ਫ਼ਾਰਮ-3 ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ। ਪਰ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮਾਂ ਖ਼ਤਮ ਹੋਣ ਦੇ ਬਾਵਜੂਦ ਲਾਇਸੈਂਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫ਼ਤਰ ਵਿਚ ਪੇਸ਼ ਨਹੀਂ ਕੀਤੀ ਹੈ। ਇਸ ਸਬੰਧੀ ਲਾਇਸੈਂਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾ ਇਸ ਦਫ਼ਤਰ ਨੂੰ ਨਹੀਂ ਭੇਜੀ ਗਈ। ਇਸ ਤਰ੍ਹਾਂ ਇਸ ਕੇਸ ਵਿਚ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਇਜ਼ਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾ ਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇ ਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ 6(1) ਈ ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।