ਤਲਵੰਡੀ ਸਾਬੋ ਪਾਵਰ ਲਿਮਟਿਡ ਨੇੜੇ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈ.ਏ.ਐੱਸ.
Publish Date: Wed, 08 Apr 2026 06:30 PM (IST)
Updated Date: Thu, 09 Apr 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਏਰੀਏ ’ਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਲਗਾਈ। ਹੁਕਮ ਵਿਚ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ। ਇਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।