ਭਾਜਪਾ ਵੱਲੋਂ ਟਰੇਡ ਸੈੱਲ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ, ਪਰਮਜੀਤ ਸਿੰਘ ਮੰਨਾ ਬਣੇ ਪ੍ਰਧਾਨ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ
Publish Date: Thu, 26 Nov 2026 04:40 PM (IST)
Updated Date: Thu, 26 Nov 2026 04:43 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ ਜਿਉਂ ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਸਾਰੀਆਂ ਪਾਰਟੀਆਂ ਚੋਣਾਂ ਵਿਚ ਜਿੱਤ ਹਾਸਿਲ ਕਰਨ ਲਈ ਪੱਬਾਂ ਭਾਰ ਹਨ ਤੇ ਆਪਣੇ ਵਰਕਰਾਂ ਨੂੰ ਅਹੁਦੇ ਦੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਵੱਲੋਂ ਮਾਨਸਾ ਵਿਖੇ ਵਪਾਰੀਆਂ ਦੀ ਇਕ ਵਿਸ਼ਾਲ ਮੀਟਿੰਗ ਕਰਕੇ ਭਾਜਪਾ ਟਰੇਡ ਸੈੱਲ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ। ਇਸ ਵਿਚ ਪਰਮਜੀਤ ਸਿੰਘ ਮੰਨਾ ਫੱਤਾ ਮਾਲੋਕਾ ਨੂੰ ਜੋ ਕਿ ਭਾਜਪਾ ਦੇ ਸੀਨੀਅਰ ਵਰਕਰ ਹਨ ਨੂੰ ਭਾਰਤੀ ਜਨਤਾ ਪਾਰਟੀ ਟਰੇਡ ਸੈੱਲ, ਦਾ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤਾ। ਇਸ ਮੌਕੇ ਹਾਜ਼ਰ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਦੀ ਜ਼ਿਲ੍ਹਾ ਪ੍ਰਧਾਨ ਵੱਜੋਂ ਤਾਜਪੋਸ਼ੀ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੈਸ਼ਨਲ ਟਰੇਡਰਜ਼ ਵੈਲਫੇਅਰ ਬੋਰਡ ਦੇ ਚੇਅਰਮੈਨ ਸੁਨੀਲ ਸਿੰਘੀ, ਰਾਜਿੰਦਰ ਸਿੰਘ ਮਰਵਾਹਾ ਤੇ ਕੋ-ਕਨਵੀਨਰ ਪਰਮਜੀਤ ਸਿੰਘ ਬਤਰਾ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਸਾਥੀਆਂ ਨੇ ਸ਼ਮੂਲੀਅਤ ਕੀਤੀ। ਨਵੇਂ ਬਣੇ ਪ੍ਰਧਾਨ ਪਰਮਜੀਤ ਸਿੰਘ ਮੰਨਾ ਨੇ ਸਾਰੇ ਵਪਾਰੀ ਭਰਾਵਾਂ ਵੱਲੋਂ ਮਿਲੇ ਪਿਆਰ, ਸਹਿਯੋਗ ਅਤੇ ਸਨਮਾਨ ਲਈ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਵਪਾਰੀ ਵਰਗ ਦੀ ਹਰ ਸਮੱਸਿਆ ਦੇ ਹੱਲ ਲਈ ਹਰ ਵੇਲੇ ਮੋਢੇ ਦੇ ਨਾਲ ਮੋਢਾ ਲਗਾ ਕੇ ਖੜ੍ਹੇ ਰਹਿਣਗੇ। ਉਨ੍ਹਾਂ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ। ਉਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇਗੀ। ਸਾਡਾ ਮਕਸਦ ਪੰਜਾਬ ਦੇ ਵਪਾਰੀਆਂ ਦੀ ਆਵਾਜ਼ ਨੂੰ ਬੁਲੰਦ ਕਰਨਾ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨਾ ਹੈ।